Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ “ਗਿਆਨੁ ਪਰਚੰਡੁ” ਪ੍ਰਸ਼ਨੋਤਰੀ ਮੁਕਾਬਲੇ-2026 ਵਿੱਚ ਤੀਸਰਾ ਸਥਾਨ ਕੀਤਾ ਹਾਸਿਲ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ “ਗਿਆਨੁ ਪਰਚੰਡੁ” ਪ੍ਰਸ਼ਨੋਤਰੀ ਮੁਕਾਬਲੇ-2026 ਵਿੱਚ ਤੀਸਰਾ ਸਥਾਨ ਕੀਤਾ ਹਾਸਿਲ

ਗੜ੍ਹਦੀਵਾਲਾ 3 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ “ਗਿਆਨੁ ਪਰਚੰਡੁ” ਪ੍ਰਸ਼ਨੋਤਰੀ ਮੁਕਾਬਲੇ -2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਤੀਜਾ ਸਥਾਨ ਹਾਸਿਲ ਕਰਕੇ 51,000 ਰੁਪਏ ਦੀ ਇਨਾਮੀ ਰਕਮ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਵਿਦਿਆਰਥੀਆਂ ਵਿੱਚ ਗਿਆਨ, ਬੌਧਿਕ ਵਿਕਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਆਯੋਜਿਤ ਕੀਤਾ ਗਿਆ ਸੀ। ਫਾਈਨਲ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਗਿਆਨ, ਆਤਮ-ਵਿਸ਼ਵਾਸ ਅਤੇ ਨੇਤ੍ਰਿਤਵ ਗੁਣਾਂ ਦਾ ਵਿਕਾਸ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰਦੇ ਹਨ। ਇਸ ਮੌਕੇ ਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ। ਇਸ ਮੁਕਾਬਲੇ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਸਫ਼ਲਤਾਵਾਂ ਪ੍ਰਾਪਤ ਕਰਨ ਦੀ ਕਾਮਨਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।