ਦਸੂਹਾ 5 ਮਾਰਚ (ਚੌਧਰੀ)
: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਅਤੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ, ਨਸ਼ਿਆਂ ਤੋਂ ਦੂਰ ਰੱਖਣ, ਨੇਤ੍ਰਿਤਵ ਗੁਣਾਂ ਦਾ ਵਿਕਾਸ ਕਰਨ, ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਟੀਮ ਸਪਿਰਿਟ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਵੱਲੋਂ 3 ਦਿਨਾਂ 12ਵੀਂ ਸਲਾਨਾ ਸਪੋਰਟਸ ਮੀਟ 2026 ਦਾ ਆਯੋਜਨ ਕੁਮਾਰ ਸਪੋਰਟਸ ਕੰਪਲੈਕਸ ਵਿਖੇ ਕਰਵਾਇਆ ਗਿਆ। ਇਸ 12ਵੀਂ ਸਲਾਨਾ ਸਪੋਰਟਸ ਮੀਟ ਦੇ ਪਹਿਲੇ ਦਿਨ ਦੇ ਸਮਾਗਮ ਦਾ ਸ਼ਾਨਦਾਰ ਉਦਘਾਟਨ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਜੀ, ਐਮ.ਐਲ.ਏ. ਦਸੂਹਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੁਕਾਬਲੇ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਖੇਡਾਂ ਮਨੁੱਖ ਵਿੱਚ ਅਨੁਸ਼ਾਸਨ, ਸਹਿਯੋਗ, ਹਿੰਮਤ ਅਤੇ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ, ਜੋ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾ. ਦਿਲਬਾਗ ਸਿੰਘ ਹੁੰਦਲ ਵੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਰਹੇ। ਇਸਤੋਂ ਬਾਅਦ ਸਪੋਰਟਸ ਮੀਟ ਦੇ ਪਹਿਲੇ ਦਿਨ ਦੀਆਂ ਖੇਡਾਂ ਸ਼ੁਰੂ ਕਰਵਾਇਆ। ਗਈਆਂ, ਜਿਸ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੀਆਂ ਵੱਖ-ਵੱਖ ਟੀਮਾਂ ਨੇ ਬੜੇ ਜੋਸ਼ ਅਤੇ ਅਨੁਸ਼ਾਸਨ ਨਾਲ ਭਾਗ ਲਿਆ। ਸਪੋਰਟਸ ਮੀਟ ਦੌਰਾਨ 250 ਮੀਟਰ (ਲੜਕੇ) ਵਿੱਚ ਏਕਨੂਰ ਸਿੰਘ (ਬੀ.ਸੀ.ਏ) ਨੇ ਪਹਿਲਾ ਸਥਾਨ, 250 ਮੀਟਰ (ਲੜਕੀਆਂ) ਮਨਪ੍ਰੀਤ ਕੌਰ (ਬੀ.ਸੀ.ਏ) ਨੇ ਪਹਿਲਾ ਸਥਾਨ, ਰਿਲੇਅ ਰੇਸ (ਲੜਕੇ) ਵਿੱਚ ਏਕਨੂਰ ਸਿੰਘ ਅਤੇ ਅਨਮੋਲਪ੍ਰੀਤ ਸਿੰਘ (ਆਈ.ਟੀ ਵਿਭਾਗ) ਨੇ ਪਹਿਲਾ ਸਥਾਨ, ਰਿਲੇਅ ਰੇਸ (ਲੜਕੀਆਂ) ਵਿੱਚ ਸਨੇਹਾ ਅਤੇ ਸ਼ਵੇਤਾ ਠਾਕੁਰ (ਫੈਸ਼ਨ ਡਿਜ਼ਾਇਨਿੰਗ ਵਿਭਾਗ) ਨੇ ਪਹਿਲਾ ਸਥਾਨ, ਸ਼ਾਟ ਪੁੱਟ (ਲੜਕੇ) ਵਿੱਚ ਨਵਦੀਪ ਸਿੰਘ(ਬੀ.ਐਸ.ਸੀ. ਐਮ.ਐਲ.ਐਸ) ਨੇ ਪਹਿਲਾ ਸਥਾਨ, ਸ਼ਾਟ ਪੁੱਟ (ਲੜਕੀਆਂ) ਵਿੱਚ ਮਹਿਕ (ਬੀ.ਸੀ.ਏ) ਨੇ ਪਹਿਲਾ ਸਥਾਨ, ਲਾਂਗ ਜੰਪ (ਲੜਕੇ) ਵਿੱਚ ਤਰਨਵੀਰ ਸਿੰਘ (ਬੀ.ਬੀ.ਏ), ਲਾਂਗ ਜੰਪ (ਲੜਕੀਆਂ) ਵਿੱਚ ਲਵਜੋਤ (ਬੀ.ਐਸ.ਸੀ.ਐਮ.ਐਲ.ਐਸ) ਨੇ ਪਹਿਲਾ ਸਥਾਨ, ਪੁੱਸ਼ ਅੱਪਸ ਵਿੱਚ ਦਿਲਜੀਤ ਸਿੰਘ (ਬੀ.ਐਸ. ਸੀ.ਐਮ.ਐਲ.ਐਸ) ਨੇ ਪਹਿਲਾ ਸਥਾਨ, ਰੱਸੀ ਟੱਪਣ ਵਿੱਚ ਸਨੇਹਾ (ਬੀ.ਐਸ.ਸੀ.ਫੈਸ਼ਨ ਡਿਜ਼ਾਇਨਿੰਗ) ਨੇ ਪਹਿਲਾ ਸਥਾਨ, ਥ੍ਰੀ ਲੈੱਗ ਰੇਸ ਵਿੱਚ ਜਸਦੀਪ ਕੌਰ ਅਤੇ ਬੰਧਨਾ (ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ) ਨੇ ਪਹਿਲਾ ਸਥਾਨ ਅਤੇ ਟੱਗ ਆਫ ਵਾਰ (ਲੜਕੇ) ਵਿੱਚ ਜੂਨੀਅਰ ਟੀਮ ਨੇ ਪਹਿਲਾ ਸਥਾਨ, ਟੱਗ ਆਫ ਵਾਰ (ਲੜਕੀਆਂ) ਵਿੱਚ ਸੀਨੀਅਰ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਖਾਸਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੇਡਾਂ ਸਿੱਖਿਆ ਦਾ ਅਟੁੱਟ ਹਿੱਸਾ ਹਨ ਅਤੇ ਇਹ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨਾਂ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਆਪਣੇ ਟੈਲੈਂਟ ਨੂੰ ਨਿਖਾਰ ਸਕਦੇ ਹਨ। ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਮੁੱਖ ਮਹਿਮਾਨ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਜੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਘੁੰਮਣ ਜੀ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ। ਉਹਨਾਂ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਸਟਾਫ ਮੈਂਬਰਾਂ ਵੱਲੋਂ ਖਾਸ ਯੋਗਦਾਨ ਪਾਇਆ ਗਿਆ। ਉਹਨਾਂ ਦੱਸਿਆ ਕਿ ਇਹ ਸਪੋਰਟਸ ਮੀਟ ਤਿੰਨ ਦਿਨ ਤੱਕ ਜਾਰੀ ਰਹੇਗੀ, ਜਿਸ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ ਅਤੇ ਆਖਰੀ ਦਿਨ ਫਾਈਨਲ ਮੁਕਾਬਲੇ, ਜੇਤੂ ਖਿਡਾਰੀਆਂ ਨੂੰ ਟ੍ਰਾਫੀਆਂ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਦਿਲਬਾਗ ਸਿੰਘ ਹੁੰਦਲ, ਡਾ. ਵਿਵੇਕ ਗੁਪਤਾ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ,ਦੇਵ ਕੁਮਾਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਫੋਟੋ : ਸਪੋਰਟਸ ਮੀਟ 2026 ਦੇ ਉਦਘਾਟਨ ਸਮਾਰੋਹ ਦੌਰਾਨ ਸਰਦਾਰ ਕਰਮਵੀਰ ਸਿੰਘ ਘੁੰਮਣ ਤੇ ਕਾਲਜ ਮੈਨੇਜਮੈਂਟ, ਕਾਲਜ ਵਿਖੇ ਸਪੋਰਟਸ ਮੀਟ 2026 ਦੌਰਾਨ ਖੇਡ ਮੁਕਾਬਲਿਆਂ ਦੀਆਂ ਕੁਝ ਤਸਵੀਰਾਂ।








