Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀ.ਐਚ.ਸੀ. ਭੂੰਗਾ ਵਿਖੇ ਐਚ.ਪੀ.ਵੀ ਟੀਕਾਕਰਣ ਦੀ ਸ਼ੁਰੂਆਤ : ਡਾ. ਸੁਦੇਸ਼ ਰਾਜਨ

ਸੀ.ਐਚ.ਸੀ. ਭੂੰਗਾ ਵਿਖੇ ਐਚ.ਪੀ.ਵੀ ਟੀਕਾਕਰਣ ਦੀ ਸ਼ੁਰੂਆਤ : ਡਾ. ਸੁਦੇਸ਼ ਰਾਜਨ

ਗੜ੍ਹਦੀਵਾਲਾ 5 ਮਾਰਚ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ  ਦੀ ਪ੍ਰਧਾਨਗੀ ਹੇਠ ਸੀ.ਐਚ.ਸੀ.ਭੂੰਗਾ ਵਿਖੇ ਐਚ.ਪੀ.ਵੀ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ 14 ਸਾਲ ਦੀਆਂ ਬੱਚੀਆਂ ਜਿਨਾ ਦੀ ਉਮਰ ਅਜੇ 15 ਸਾਲ ਨਹੀ ਹੋਈ ਹੈ, ਨੂੰ ਐਚ.ਪੀ.ਵੀ. ਟੀਕਾ ਲਗਾਇਆ ਜਾਵੇਗਾ, ਤਾਂ ਜੋ ਔਰਤਾਂ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਇੱਕ ਗੰਭੀਰ ਬਿਮਾਰੀ ਹੈ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਸਰਵਾਈਕਲ ਕੈਂਸਰ ਭਾਰਤੀ ਔਰਤਾਂ ਵਿੱਚ ਛਾਤੀ ਦੇ ਕੈਂਸਰ ਤੋੰ ਬਾਅਦ ਦੂਜੇ ਨੰਬਰ ਤੇ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 2030 ਤੱਕ ਸਰਵਾਈਕਲ ਕੈਂਸਰ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨੂੰ ਹਾਸਲ ਕਰਨ ਲਈ ਇਹ ਮੁਹਿੰਮ ਇੱਕ ਮਹੱਤਵਪੂਰਨ ਕਦਮ ਹੈ।

ਇਸ ਮੁਹਿੰਮ ਦੌਰਾਨ ਸਿਹਤ ਸੰਸਥਾਵਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ ਅਤੇ ਇਸਦਾ ਰਿਕਾਰਡ ਯੂ-ਵਿਨ ਰਾਹੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜਾਣਕਾਰੀਮੁਲਕ ਮੁਹਿੰਮਾਂ ਵੀ ਚਲਾਈਆਂ ਜਾਣ, ਤਾਂ ਜੋ ਮਾਪੇ ਆਪਣੀਆਂ ਧੀਆਂ ਨੂੰ ਨਿਸ਼ਚਿੰਤ ਹੋ ਕੇ ਟੀਕਾ ਲਗਵਾ ਸਕਣ।ਉਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਯਤਨ ਕਰਨ, ਤਾਂ ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬੱਚੀਆਂ ਦੀ ਰੱਖਿਆ ਕੀਤੀ ਜਾ ਸਕੇ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ, ਬਲਵਿੰਦਰ ਸਿੰਘ ਫਾਰਮੇਸੀ ਅਫਸਰ, ਪਰਦੀਪ ਕੌਰ, ਮੋਨਿਕਾ , ਰਣਯੋਧ ਸਿੰਘ, ਆਸ਼ਾਵਰਕਰ ਅਤੇ ਆਮ ਲੋਗ ਹਾਜਰ ਸਨ