Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ‘ਚ ਹੋਵੇਗੀ ਸੀਬੀਐੱਸਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ

ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ‘ਚ ਹੋਵੇਗੀ ਸੀਬੀਐੱਸਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ

ਹੁਸ਼ਿਆਰਪੁਰ, 5 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

– ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ

: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ), ਨਵੀਂ ਦਿੱਲੀ ਵੱਲੋਂ ਆਯੋਜਿਤ ਕਲਾਸ 10ਵੀਂ ਅਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ 17 ਫਰਵਰੀ 2026 ਤੋਂ 11 ਅਪ੍ਰੈਲ 2026 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰੀਖਿਆਵਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਪ੍ਰੀਖਿਆਵਾਂ ਲਈ ਆਰਮੀ ਪਬਲਿਕ ਸਕੂਲ ਊਚੀ ਬੱਸੀ (ਦਸੂਹਾ), ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ (ਮੁਕੇਰੀਆਂ), ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ (ਹੁਸ਼ਿਆਰਪੁਰ), ਦੋਆਬਾ ਪਬਲਿਕ ਸਕੂਲ ਪਿੰਡ ਦੋਹਲਰੋਂ (ਮਾਹਿਲਪੁਰ), ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਾਹਿਬਾਜ਼ਪੁਰ (ਟਾਂਡਾ ਮਿਆਂਣੀ ਰੋਡ), ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹਾਜੀਪੁਰ ਰੋਡ(ਦਸੂਹਾ),ਵਸਿਸ਼ਠ ਭਾਰਤੀ ਇੰਟਰਨੈਸ਼ਨਲ ਸਕੂਲ ਦਾਤਾਰਪੁਰ (ਮੁਕੇਰੀਆਂ), ਗਲੋਬਲ ਪਬਲਿਕ ਸਕੂਲ ਰੰਗਾ (ਮੁਕੇਰੀਆਂ), ਜੇਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਪੁਰਹੀਰਾਂ (ਹੁਸ਼ਿਆਰਪੁਰ), ਐੱਸ.ਬੀ.ਐੱਸ ਮਾਡਲ ਹਾਈ ਸਕੂਲ ਸਦਰਪੁਰ (ਗੜ੍ਹਸ਼ੰਕਰ), ਪਰਲਸ ਇੰਟਰਨੈਸ਼ਨਲ ਸਕੂਲ ਬੱਲੋਵਾਲ (ਹਾਜੀਪੁਰ-ਮੁਕੇਰੀਆਂ), ਦਿੱਲੀ ਇੰਟਰਨੈਸ਼ਨਲ ਸਕੂਲ ਚੰਡੀਗੜ੍ਹ ਰੋਡ (ਚੱਬੇਵਾਲ), ਐੱਸ.ਡੀ. ਸਿਟੀ ਪਬਲਿਕ ਸਕੂਲ ਆਦਮਵਾਲ ਅਤੇ ਪੀਐੱਮ ਸ੍ਰੀ ਕੇਂਦਰੀ ਵਿਦਿਆਲਿਆ ਗੱਜ ਬਲਾਕ ਭੁੰਗਾ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਤੌਰ ‘ਤੇ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਨਾਲ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਵਿੱਚ ਰੁਕਾਵਟ ਪੈਂਦੀ ਹੈ ਅਤੇ ਟ੍ਰੈਫਿਕ ਨਾਲ ਜੁੜੀਆਂ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ।

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸਾਰੇ ਉਕਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹ ਹੁਕਮ 5 ਮਾਰਚ 2026 ਤੋਂ 4 ਮਈ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਐੱਸਐੱਸਪੀ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੀ ਪੁਲਿਸ ਸੁਰੱਖਿਆ ਵਿਵਸਥਾ ਯਕੀਨੀ ਬਣਾਈ ਜਾਵੇ, ਤਾਂ ਜੋ ਪ੍ਰੀਖਿਆਵਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਵਾਈ ਜਾ ਸਕੇ।

error: copy content is like crime its probhihated