Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing *ਅੇਨ ਪੀ ਐਸ ਕਰਮਚਾਰੀ 8 ਮਾਰਚ ਨੂੰ ਕਰਨਗੇ ਚੰਡੀਗੜ ਕੂਚ : ਆਗੂ ਪ੍ਰਿੰਸ ਪਲਿਆਲ ,ਜਸਵੀਰ ਬੋਦਲ*

*ਅੇਨ ਪੀ ਐਸ ਕਰਮਚਾਰੀ 8 ਮਾਰਚ ਨੂੰ ਕਰਨਗੇ ਚੰਡੀਗੜ ਕੂਚ : ਆਗੂ ਪ੍ਰਿੰਸ ਪਲਿਆਲ ,ਜਸਵੀਰ ਬੋਦਲ*

ਗੜ੍ਹਦੀਵਾਲਾ / ਦਸੂਹਾ (ਪ੍ਰਾਈਮ ਪੰਜਾਬ ਟਾਈਮਜ) 

*ਮੁਲਾਜ਼ਮ ਜੱਥੇਬੰਦੀਆਂ ਦਾ ਵੱਡਾ ਇਕੱਠ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ।*

*ਕਰਮਚਾਰੀਆ ਨੇ 8 ਦੀ ਰੈਲੀ ਬਾਬਤ ਬਲਾਕ ਪੱਧਰੀ ਤਿਆਰੀ ਵਿੱਢੀ*

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਕਰਮਚਾਰੀ ਯੂਨੀਅਨ ਪੰਜਾਬ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੋਂਅ ਵਿੱਚ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਪ੍ਰਧਾਨ ਜਸਬੀਰ ਬੋਦਲ , ਜ਼ਿਲ੍ਹਾ ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਪ੍ਰਧਾਨ ਰਜਤ ਮਹਾਜਨ , ਅਤੇ ਪ੍ਰਧਾਨ ਦਵਿੰਦਰ ਹੁਸ਼ਿਆਰਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ ਜਿਸ ਕਾਰਨ ਐਨ ਪੀ ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਹੁਣ ਜਦੋਂ ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਕਰਮਚਾਰੀ ਵੀ ਸਰਕਾਰ ਨੂੰ ਚੇਤਾ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਆਪ ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਇੱਕ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਲਾਗੂ ਨਹੀਂ ਕਰ ਸਕੀ।ਇਸ ਲਈ 8 ਮਾਰਚ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ ਆਗੂਆਂ ਨੇ ਕਿਹਾ ਇਹ ਮਹਾਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ ਕਿਉਂਕਿ ਕਰਮਚਾਰੀਆਂ ਦਾ ਕਹਿਣਾ ਹੈ ਕਿ ਅਸੀਂ ਲਾਮਿਸਾਲ ਇਕੱਠ ਕਰ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਕਰ ਦੇਵਾਂਗੇ ਜਿਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਤੇਆਗੂ ਰਮਨਦੀਪ ਸ਼ਰਮਾ, ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ,ਸ੍ਰੀਮਤੀ ਸੁਖਵਿੰਦਰ ਕੌਰ, ਸਮਿਤਾ ਕੁਮਾਰੀ, ਰਜਨੀ ਬਾਲਾ, ਹਰਦੀਪ ਕੌਰ, ਬਲਜੀਤ ਕੌਰ, ਮੀਨਾ ਰਾਣੀ, ਅਜੇ ਕੁਮਾਰ, ਇੰਦਰਜੀਤ ਸਿੰਘ ਰਣਜੀਤ ਕੌਰ, ਬਲਜੀਤ ਕੌਰ, ਮੋਨਿਕਾ ਆਸਠਾ, ਅੰਜਲੀ, ਕਮਲਜੀਤ ਕੌਰ, ਇਕਵਿੰਦਰ ਕੌਰ, ਗੁਰਪ੍ਰੀਤ ਕੌਰ ਰਣਧੀਰ ਸਿੰਘ, ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ,ਪਰਮਿੰਦਰ ਕੌਰ,ਕੁਲਵਿੰਦਰ ਕੌਰ ਰਣਜੀਤ ਕੌਰ ,ਅਮਨਦੀਪ ਕੌਰ,ਗੁਰਪ੍ਰੀਤ ਸਿੰਘ,ਸੰਜੀਵ ਕੁਮਾਰ, ਅਮਨਦੀਪ ਕੌਰ,ਰਾਜ ਰਾਣੀ,ਅਰਵਿੰਦ ਪਠਾਣੀਆਂ,ਕਰਨਵੀਰ ਸ਼ਰਮਾ , ਜਗਮੋਹਨ ਸਿੰਘ ,ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗੜਦੀਵਾਲਾ, ਸੁਖਦੇਵ ਨਸਰਾਲਾ,ਸੰਜੀਵ ਸਿੰਘ ਆਦਮਵਾਲ,ਸੰਦੀਪ ਬਾਗਪੁਰ,ਦੀਪਕ ਸ਼ਰਮਾ,ਗੁਲਸ਼ਨ ਕੁਮਾਰ,ਨੀਰਜ,ਹਰੀਸ਼ ਪੁਰੀ,ਸਚਿਨ ਨਲੋਈਆਂ ,ਮਨਪ੍ਰੀਤ ਸਿੰਘ,ਜਤਿੰਦਰ,ਹੇਮੰਤ ਮਹਿਤਾ ਮੈਡਮ ਅਮਿਤਾ ਸ਼ਰਮਾ ,ਮੈਡਮ ਰਮਨਦੀਪ ਸੈਣੀ,ਦੀਪਕ ਕੌਂਡਲ,ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਅਤੇ ਜਗਵਿੰਦਰ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated