Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਦੇ ਧਾਰਮਿਕ ਵਿਭਾਗ ਵੱਲੋਂ ਪ੍ਰੇਰਣਾਦਾਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਦੇ ਧਾਰਮਿਕ ਵਿਭਾਗ ਵੱਲੋਂ ਪ੍ਰੇਰਣਾਦਾਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 6 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਆਤਮਿਕ, ਨੈਤਿਕ ਅਤੇ ਚਰਿੱਤਰ ਉਨੱਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੇਰਣਾਦਾਇਕ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਮਨੁੱਖੀ ਜੀਵਨ ਦੇ ਉੱਚੇ ਆਦਰਸ਼ਾਂ ਨਾਲ ਜੋੜਨਾ ਸੀ, ਤਾਂ ਜੋ ਉਹ ਆਧੁਨਿਕ ਚੁਣੌਤੀਆਂ ਦੇ ਦੌਰ ਵਿੱਚ ਵੀ ਆਪਣੀ ਸਾਂਸਕ੍ਰਿਤਿਕ ਅਤੇ ਧਾਰਮਿਕ ਪਛਾਣ ਨੂੰ ਕਾਇਮ ਰੱਖ ਸਕਣ। ਧਰਮ ਅਧਿਐੱਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਲੈਕਚਰ ਦੀ ਵਿਸ਼ੇਸ਼ਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਮੁੱਖ ਵਕਤਾ ਸ. ਰਾਜਪਾਲ ਸਿੰਘ (ਪ੍ਰਚਾਰਕ, ਸਹਿਜ ਪਾਠ ਸੇਵਾ ਸੁਸਾਇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਹਿਨਸ਼ੀਲਤਾ ਅਤੇ ਨਿਮਰਤਾ ਦਾ ਮਾਰਗ ਦਿਖਾਉਂਦੀ ਹੈ, ਜੋ ਅੱਜ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਲੋੜੀਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ, ਅਨੈਤਿਕਤਾ ਅਤੇ ਨਕਾਰਾਤਮਕ ਸੋਚ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਵਕਤਾ ਨੇ ਇਹ ਵੀ ਉਚਾਰਨ ਕੀਤਾ ਕਿ ਸਿੱਖ ਧਰਮ ਸਿਰਫ਼ ਧਾਰਮਿਕ ਅਨੁਸ਼ਾਸਨ ਨਹੀਂ, ਸਗੋਂ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸਰਬੱਤ ਦਾ ਭਲਾ ਸੋਚਣ ਲਈ ਪ੍ਰੇਰਿਤ ਕਰਦੀ ਹੈ। ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਸਮਝਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿੱਦਿਆ ਨਾਲ ਨਿਮਰਤਾ ਅਤੇ ਸੇਵਾ ਦੀ ਭਾਵਨਾ ਜੁੜੀ ਹੋਵੇ ਤਾਂ ਹੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਆ ਸਕਦਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਮਤਿ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਇੱਕ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।