Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਵੱਲੋਂ ਕੇ.ਐਮ.ਐਸ ਕਾਲਜ ਵਿਖੇ ਕ੍ਰਿਕੇਟ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਵੱਲੋਂ ਕੇ.ਐਮ.ਐਸ ਕਾਲਜ ਵਿਖੇ ਕ੍ਰਿਕੇਟ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

 ਦਸੂਹਾ 7 ਮਾਰਚ (ਚੌਧਰੀ) 
: ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਵੱਲੋਂ ਕੇ.ਐਮ.ਐਸ ਕਾਲਜ ਦੇ ਕੁਮਾਰ ਸਪੋਰਟਸ ਕੰਪਲੈਕਸ ਵਿਖੇ ਕ੍ਰਿਕੇਟ ਅਤੇ ਖੋ-ਖੋ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਤੋਸ਼ਾਂਤ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ, ਐਮ.ਐਲ.ਏ ਦਸੂਹਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਦੱਸਿਆ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਯੁਵਕ ਸੇਵਾਵਾਂ ਕਲੱਬ ਦੀ ਟੀਮ ਅਤੇ ਕਾਲਜ ਦੀ ਟੀਮ ਵਿਚਕਾਰ ਕ੍ਰਿਕੇਟ ਦਾ ਮੁਕਾਬਲਾ ਅਤੇ ਕੁੜੀਆਂ ਦੀਆਂ ਟੀਮਾਂ ਵਿਚਕਾਰ ਖੋ-ਖੋ ਦੇ ਮੁਕਾਬਲੇ ਕਰਵਾਏ। ਸਾਰੇ ਖਿਡਾਰੀਆਂ ਨੇ ਖੇਡ ਭਾਵਨਾ ਨਾਲ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਕ੍ਰਿਕੇਟ ਅਤੇ ਖੋ-ਖੋ ਦੇ ਮੈਚ ਬਹੁਤ ਹੀ ਰੋਮਾਂਚਕ ਰਹੇ ਅਤੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਕ੍ਰਿਕੇਟ ਮੁਕਾਬਲੇ ਵਿੱਚ ਕਾਲਜ ਦੀ ਟੀਮ ਰੈੱਡ ਅਤੇ ਯੁਵਕ ਸੇਵਾਵਾਂ ਕਲੱਬ ਦੀ ਟੀਮ ਬਲੂ ਵਿਚਕਾਰ ਰੋਮਾਂਚਕ ਮੈਚ ਵੇਖਣ ਨੂੰ ਮਿਲਿਆ ਅਤੇ ਅੰਤ ਵਿਚ ਟੀਮ ਟੀਮ ਬਲੂ ਨੇ ਟੀਮ ਰੈੱਡ ਨੂੰ 3 ਵਿਕਟਾਂ ਨਾਲ ਹਰਾਇਆ। ਇਸ ਮੌਕੇ ਤੇ ਸਰਦਾਰ ਕਰਮਵੀਰ ਸਿੰਘ ਘੁੰਮਣ ਜੀ ਨੇ ਜੇਤੂ ਟੀਮਾਂ ਨੂੰ ਵਧਾਈਆਂ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਖੇਡ ਮੁਕਾਬਲਿਆਂ ਦੀ ਬਹੁਤ ਲੋੜ ਹੈ। ਇਸ ਮੌਕੇ ਤੇ ਉਹਨਾਂ ਯੁਵਕ ਸੇਵਾਵਾਂ ਕਲੱਬ ਨੂੰ 2 ਲੱਖ ਰੁਪਏ ਦੇਣ ਵਾਅਦਾ ਕੀਤਾ। ਇਸ ਮੌਕੇ ਤੇ ਚੌਧਰੀ ਕੁਮਾਰ ਸੈਣੀ ਨੇ ਕਰਮਵੀਰ ਸਿੰਘ ਘੁੰਮਣ ਜੀ ਦਾ ਧੰਨਵਾਦ ਕਰਦਿਆ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਫੋਟੋ : ਸਰਦਾਰ ਕਰਮਵੀਰ ਸਿੰਘ ਘੁੰਮਣ ਜੀ ਦਾ ਸਵਾਗਤ ਕਰਦੇ ਚੌਧਰੀ ਕੁਮਾਰ ਸੈਣੀ ਅਤੇ ਹੋਰ ਸ਼ਖਸੀਅਤਾਂ, ਯੁਵਕ ਸੇਵਾਵਾਂ ਕਲੱਬ ਵੱਲੋਂ ਕਰਵਾਏ ਖੇਡ ਮੁਕਾਬਲਿਆਂ ਦੀਆਂ ਤਸਵੀਰਾਂ।