Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਪ੍ਰਭਾਵਸ਼ਾਲੀ ਵਿਕਰੀ ਅਤੇ ਮਾਰਕੀਟਿੰਗ ਰਣਨੀਤੀ’ ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ

ਖ਼ਾਲਸਾ ਕਾਲਜ ਵਿਖੇ ‘ਪ੍ਰਭਾਵਸ਼ਾਲੀ ਵਿਕਰੀ ਅਤੇ ਮਾਰਕੀਟਿੰਗ ਰਣਨੀਤੀ’ ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ

ਗੜ੍ਹਦੀਵਾਲਾ 7 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਮਰਸ ਵਿਭਾਗ ਵੱਲੋਂ ਆਈ.ਕਿਊ.ਏ.ਸੀ. ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ‘ਇਫੈਕਟਿਵ ਸੇਲਜ਼ ਐਂਡ ਮਾਰਕੀਟਿੰਗ ਸਟ੍ਰੈਟੇਜੀਜ਼’ (ਪ੍ਰਭਾਵਸ਼ਾਲੀ ਵਿਕਰੀ ਅਤੇ ਮਾਰਕੀਟਿੰਗ ਰਣਨੀਤੀ) ਵਿਸ਼ੇ ‘ਤੇ ਇੱਕ ਰੋਜ਼ਾ ਆਨਲਾਈਨ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਡਾ. ਹਰਪ੍ਰੀਤ ਕੌਰ ਨੇ ਸਰੋਤ ਵਿਅਕਤੀ ਵਜੋਂ ਭੂਮਿਕਾ ਨਿਭਾਈ। ਡਾ. ਹਰਪ੍ਰੀਤ ਕੌਰ ਨੇ ਇਸ ਮੌਕੇ ਮਾਰਕੀਟਿੰਗ ਸਟ੍ਰੈਟੇਜੀਜ਼ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਸਫ਼ਲ ਸਟਾਰਟਅੱਪਸ ਦੇ ਅਸਲੀ ਜੀਵਨ ਵਿੱਚੋਂ ਉਦਾਹਰਣ ਵੀ ਸਾਂਝੇ ਕੀਤੇ ਅਤੇ ਦੱਸਿਆ ਕਿ ਕਿਸ ਤਰ੍ਹਾਂ ਸਹੀ ਮਾਰਕੀਟਿੰਗ ਅਤੇ ਗਾਹਕਾਂ ਦੀ ਲੋੜ ਨੂੰ ਸਮਝਣਾ ਕਿਸੇ ਵੀ ਸਟਾਰਟਅਪ ਦੀ ਸਫ਼ਲਤਾ ਲਈ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਮਰਸ ਵਿਭਾਗ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

error: copy content is like crime its probhihated