Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 9 ਮਾਰਚ (ਚੌਧਰੀ) 

ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਅਤੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਵਿੱਚ ਸੈਮੀਨਾਰ ਅਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਮਹਿਲਾਵਾਂ ਦੇ ਅਧਿਕਾਰਾਂ, ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਸਸ਼ਕਤੀਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥਣਾਂ ਵੱਲੋਂ ਭਾਸ਼ਣ, ਕਵਿਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਮਹਿਲਾਵਾਂ ਦੀ ਸ਼ਕਤੀ ਅਤੇ ਯੋਗਦਾਨ ਨੂੰ ਦਰਸਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨਾਲ ਹੀ ਸਮਾਜ ਦੀ ਤਰੱਕੀ ਸੰਭਵ ਹੈ। ਇਸ ਮੌਕੇ ਮਹਿਲਾਵਾਂ ਦੀ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਵਿਦਿਆਰਥਣਾਂ ਨੂੰ ਆਪਣੇ ਲਕਸ਼ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਮਹਿਲਾਵਾਂ ਦੇ ਸਨਮਾਨ ਅਤੇ ਸਮਾਨਤਾ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

[ਫੋਟੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਸੈਮੀਨਾਰ ਵਿੱਚ ਭਾਗ ਲੈਂਦੇ ਅਧਿਆਪਕ ਅਤੇ ਵਿਦਿਆਰਥੀ।