Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ

ਗੜ੍ਹਦੀਵਾਲਾ 9 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ , ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਰਸਾਇਣ ਵਿਭਾਗ ਦੀ ਸੀ.ਵੀ. ਰਮਨ ਸੋਸਾਇਟੀ ਆਫ਼ ਕੈਮੀਕਲ ਸਾਇੰਸਿਜ਼ ਵੱਲੋਂ ਆਈ.ਕਿਊ.ਏ.ਸੀ. ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਸਾਲ ਦੇ ਵਿਗਿਆਨ ਦਿਵਸ ਦੀ ਥੀਮ “ਵਿਗਿਆਨ ਵਿੱਚ ਮਹਿਲਾਵਾਂ: ਵਿਕਸਿਤ ਭਾਰਤ ਨੂੰ ਪ੍ਰੇਰਿਤ ਕਰਦੀਆਂ” ਰੱਖੀ ਗਈ, ਜਿਸਦਾ ਮੁੱਖ ਉਦੇਸ਼ ਵਿਗਿਆਨ ਦੇ ਖੇਤਰ ਵਿੱਚ ਮਹਿਲਾਵਾਂ ਦੀ ਭੂਮਿਕਾ ਅਤੇ ਯੋਗਦਾਨ ਨੂੰ ਉਜਾਗਰ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਲਈ ਵਰਕਿੰਗ ਅਤੇ ਨਾਨ-ਵਰਕਿੰਗ ਮਾਡਲ ਅਤੇ ਵਿਗਿਆਨਕ ਪੋਸਟਰ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨ ਦੇ ਖੇਤਰ ਵਿੱਚ ਮਹਿਲਾਵਾਂ ਦਾ ਯੋਗਦਾਨ ਦੇਸ਼ ਦੀ ਤਰੱਕੀ ਲਈ ਬਹੁਤ ਮਹੱਤਵਪੂਰਨ ਹੈ ਅਤੇ ਨੌਜਵਾਨਾਂ ਨੂੰ ਵਿਗਿਆਨਕ ਸੋਚ ਅਪਣਾਉਂਦੇ ਹੋਏ ਨਵੇਂ ਆਵਿਸ਼ਕਾਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ਼. ਜਸਪਾਲ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰਾਬਿਆ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਸੋਨਾ ਅਤੇ ਮੈਡਮ ਕਰਮਵੀਰ ਕੌਰ ਅਤੇ ਵਿਦਿਆਰਥੀ ਮੌਜੂਦ ਸਨ।