Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂੰ ਸਖ਼ਤ ਹੁਕਮ—ਹਰ ਸੱਚੇ ਵਿਅਕਤੀ ਨੂੰ ਮਿਲੇ ਇਨਸਾਫ਼, ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ

ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂੰ ਸਖ਼ਤ ਹੁਕਮ—ਹਰ ਸੱਚੇ ਵਿਅਕਤੀ ਨੂੰ ਮਿਲੇ ਇਨਸਾਫ਼, ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ

ਬਟਾਲਾ, 9 ਮਾਰਚ:(ਅਵਿਨਾਸ਼ ਸ਼ਰਮਾ)

: ਬਟਾਲਾ ਦੇ ਸੀਨੀਅਰ ਪੁਲਿਸ ਕਪਤਾਨ ਡਾ. ਮਹਿਤਾਬ ਸਿੰਘ ਨੇ ਅੱਜ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਅਤੇ ਸ਼ਹਿਰ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਸਾਰੇ ਥਾਣਿਆਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਥਾਣੇ ਵਿੱਚ ਆਉਣ ਵਾਲੇ ਹਰ ਸੱਚੇ ਵਿਅਕਤੀ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪ੍ਰਾਥਮਿਕਤਾ ਦੇ ਆਧਾਰ ‘ਤੇ ਕੀਤਾ ਜਾਵੇ।

ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਨਾਲ ਨਾਲ ਸਮਾਜ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅੰਸ਼ਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਮੁਸ਼ਕਲ ਹੈ।

ਐਸਐਸਪੀ ਨੇ ਦੱਸਿਆ ਕਿ ਬਟਾਲਾ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਲਈ ਤਿਆਰ ਹੈ ਅਤੇ ਹਰ ਸ਼ਿਕਾਇਤ ਦਾ ਸੰਵੇਦਨਸ਼ੀਲਤਾ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ।