Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਪੀ.ਐਚ.ਸੀ. ਭੂੰਗਾ ਦੀ ਅਚਨਚੇਤ ਚੈਕਿੰਗ

ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਪੀ.ਐਚ.ਸੀ. ਭੂੰਗਾ ਦੀ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 11 ਮਾਰਚ (ਚੌਧਰੀ) 

: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡਿਕਲ ਸਪੈਸ਼ਲਿਸਟ  ਦੀ ਪ੍ਰਧਾਨਗੀ ਹੇਠ ਬਲਾਕ ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਡਾ.ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ। ਇਸ ਮੌਕੇ ਉਹਨਾ ਨੇ ਵੱਖ-ਵੱਖ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾ ਵਾਰੇ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਐਮਰਜੈਂਸੀ ਸੇਵਾਵਾਂ ਅਤੇ ਵਾਰਡ ਵਿੱਚ ਦਾਖਲ ਮਰੀਜ਼ਾਂ ਅਤੇ ਗਰਭਵਤੀ ਮਹਿਲਾਵਾਂ ਨਾਲ ਗੱਲਬਾਤ ਕੀਤੀ।ਉਨ੍ਹਾ ਸੀ.ਐਚ.ਸੀ ਵਿਖੇ ਚਲ ਰਹੇ ਬੱਚਿਆਂ ਦੇ ਟੀਕਾਕਰਨ ਦਾ ਵੀ ਨਿਰੀਖਣ ਕੀਤਾ ਤੇ ਪੀ.ਐਚ.ਵੀ. ਟੀਕਾਕਰਣ ਲਈ ਵਿਸ਼ੇਸ਼ ਮੁਹਿਮ ਚਲਾਉਣ ਲਈ ਕਿਹਾ ਗਿਆ ।

ਇਸ ਮੌਕੇ ਉਹਨਾ ਨੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਔਕੜ ਨਾ ਆਉਣ ਦਿੱਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ , ਬਾਇਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇਂ- ਸਮੇਂ ਤੇ ਚਲ ਰਹੇ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।ਇਸ ਮੌਕੇ ਡਾ. ਜਗਤਾਰ ਸਿੰਘ,ਡਾ. ਅਭਿਤੋਜ ਸਿੰਘ,ਡਾ. ਹਰਦੀਪ ਸਿੰਘ, ਡਾ.ਤਨਵੀ, ਜਸਤਿੰਦਰ ਸਿੰਘ ਬੀ.ਈ.ਈ, ਪਰਦੀਪ ਕੌਰ, ਮੋਨਿਕਾ ਅਤੇ ਸਮੂਹ ਸਟਾਫ ਹਾਜਰ ਸੀ