Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਨਿਹੰਗਾਂ ਦੇ ਬਾਣੇ ‘ਚ 7 ਕਰੋੜ ਦੀ ਲੁੱਟ ਕਰਨ ਵਾਲੇ 4 ਦੋਸ਼ੀ ਕਾਬੂ – ਪੌਣੇ 2 ਕਰੋੜ ਦੇ ਗਹਿਣੇ ਤੇ 32 ਲੱਖ ਨਕਦ ਬਰਾਮਦ

ਨਿਹੰਗਾਂ ਦੇ ਬਾਣੇ ‘ਚ 7 ਕਰੋੜ ਦੀ ਲੁੱਟ ਕਰਨ ਵਾਲੇ 4 ਦੋਸ਼ੀ ਕਾਬੂ – ਪੌਣੇ 2 ਕਰੋੜ ਦੇ ਗਹਿਣੇ ਤੇ 32 ਲੱਖ ਨਕਦ ਬਰਾਮਦ

ਗੁਰਦਾਸਪੁਰ / ਬਟਾਲਾ , 12 ਮਾਰਚ(ਅਵਿਨਾਸ਼ ਸ਼ਰਮਾ) 

: 5 ਮਾਰਚ ਨੂੰ ਗੁਰਦਾਸਪੁਰ ਦੇ ਟਰੱਸਟ ਸਕੀਮ ਇਲਾਕੇ ਵਿੱਚ ਇੱਕ ਸਰਾਫਾ ਦੁਕਾਨ ‘ਤੇ ਹੋਈ ਕਰੀਬ 7 ਕਰੋੜ ਰੁਪਏ ਦੀ ਵੱਡੀ ਲੁੱਟ ਦੇ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੌਣੇ ਦੋ ਕਰੋੜ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ 32 ਲੱਖ ਰੁਪਏ ਨਕਦ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 5 ਮਾਰਚ ਨੂੰ ਸਵੇਰੇ ਕਰੀਬ 8 ਵਜੇ 5 ਤੋਂ 6 ਮੁਲਜ਼ਮ ਨਿਹੰਗਾਂ ਦੇ ਬਾਣੇ ਵਿੱਚ ਆਏ ਅਤੇ ਸਰਾਫਾ ਦੁਕਾਨ ‘ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਸਨ।

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਡੀਐਸਪੀ ਡਿਟੈਕਟਿਵ, ਡੀਐਸਪੀ ਸਿਟੀ, ਐਸਪੀ ਕਲਾਨੌਰ ਅਤੇ ਸੰਬੰਧਿਤ ਥਾਣਿਆਂ ਦੇ ਐਸਐਚਓਜ਼ ਦੀ ਅਗਵਾਈ ਹੇਠ ਟੀਮਾਂ ਲਗਾਤਾਰ ਜਾਂਚ ਵਿੱਚ ਜੁੱਟੀਆਂ ਰਹੀਆਂ। ਐਸਐਸਪੀ ਵੱਲੋਂ ਖੁਦ ਇਸ ਮਾਮਲੇ ਦੀ ਰੋਜ਼ਾਨਾ ਮਾਨੀਟਰਿੰਗ ਕੀਤੀ ਜਾ ਰਹੀ ਸੀ।

ਟੈਕਨੀਕਲ ਟੀਮਾਂ ਦੀ ਮਦਦ ਨਾਲ ਪੁਲਿਸ ਨੇ ਚਾਰ ਮੁਲਜ਼ਮਾਂ – ਰਾਜਵੀਰ ਉਰਫ਼ ਰਾਜਾ, ਬਲਵਿੰਦਰ ਉਰਫ਼ ਬੂਟਾ, ਸਿਮਰਨਜੀਤ ਉਰਫ਼ ਸਿਮਾ ਅਤੇ ਕੁਲਬੀਰ ਸਿੰਘ – ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਚਾਰੇ ਹੀ ਬਟਾਲਾ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ।

ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਲਗਭਗ ਪੌਣੇ ਦੋ ਕਰੋੜ ਰੁਪਏ ਦੇ ਗਹਿਣੇ ਅਤੇ 32 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ ਹਨ। ਚਾਰਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

error: copy content is like crime its probhihated