Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਮੁਲਾਜ਼ਮਾਂ ‘ਤੇ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਅੰਨੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ!

ਮੁਲਾਜ਼ਮਾਂ ‘ਤੇ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਅੰਨੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ!

ਗੜ੍ਹਦੀਵਾਲਾ / ਦਸੂਹਾ (ਪ੍ਰਾਈਮ ਪੰਜਾਬ ਟਾਈਮਜ) 

ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ- ਪ੍ਰਿੰਸ ਪਲਿਆਲ/ਪ੍ਰਿਤਪਾਲ ਚੌਟਾਲਾ

: ਬੀਤੇ ਦਿਨੀਂ ਪੁਰਾਣੀ ਪੈਨਸ਼ਨ ਬਹਾਲ ਕਰਨ, ਟੈੱਟ ਦੀ ਸ਼ਰਤ ਵਾਪਿਸ ਲੈਣ, ਡੀ.ਏ ਦੀ ਮੰਗ ਅਤੇ ਹੋਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵਿਧਾਨ ਸਭਾ ਵੱਲ ਨੂੰ ਕੂਚ ਕਰ ਰਹੀਆਂ ਸਨ, ਜਿਸ ਤੇ ਪੰਜਾਬ ਸਰਕਾਰ ਨੇ ਜਲ ਤੋਪਾਂ ਅਤੇ ਅਥਰੂ ਗੈਸ ਦੇ ਗੋਲੇ ਛੱਡ ਕੇ ਅੰਨਾ ਤਸ਼ੱਦਦ ਕੀਤਾ ਸੀ, ਜਿਸ ਦੀ ਹਰ ਵਰਗ ਵੱਲੋਂ ਸਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ।

ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਵਾਈਜ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ ਜੀਟੀਯੂ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਚੌਟਾਲਾ ਨੇ ਕਿਹਾ ਕਿ ਸਰਕਾਰ ਦੇ ਜ਼ੁਲਮ ਨਾਲ ਦਰਜਨ ਦੇ ਕਰੀਬ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ ,ਜਿਸ ਵਿੱਚ ਮਹਿਲਾ ਮੁਲਾਜ਼ਮ ਵੀ ਸਨ। ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ। ਉਹਨਾਂ ਕਿਹਾ ਕਿ ਮਾਨ ਸਰਕਾਰ ਇਹ ਭੁੱਲ ਗਈ ਹੈ ਕਿ ਸਾਡੀ ਜਿੱਤ ਵਿੱਚ ਮੁਲਾਜ਼ਮਾਂ ਦਾ ਬਹੁਤ ਵੱਡਾ ਹੱਥ ਸੀ, ਜਿਸ ਦੇ ਇਨਾਮ ਵਜੋਂ ਮੁਲਾਜ਼ਮਾਂ ਨੂੰ ਕੁੱਟਿਆ ਤੇ ਲੁੱਟਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਮੁਲਾਜ਼ਮ ਦਾ ਪੁੱਤਰ ਕਹਾਉਣ ਵਾਲਾ ਮੁੱਖ ਮੰਤਰੀ ਮੁਲਾਜ਼ਮ ਮੰਗਾਂ ਤੋਂ ਦੂਰ ਭੱਜ ਰਿਹਾ ਹੈ। ਉਹਨਾਂ ਮੁੱਖ ਮੰਤਰੀ ਦੁਆਰਾ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦੇ ਪ੍ਰਸ਼ਨ ਨੂੰ ਉਲ ਜਲੂਲ ਦੇ ਪ੍ਰਸ਼ਨ ਕਹਿਣ ਦੀ ਵੀ ਨਿੰਦਿਆ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਸੰਜੀਦਗੀ ਨਾਲ਼ ਹੱਲ ਕਰਨ ਨਹੀਂ ਤਾਂ ਇਹ ਸੰਘਰਸ਼ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਲਈ ਵਾਟਰਲੂ ਸਿੱਧ ਹੋਵੇਗਾ।

error: copy content is like crime its probhihated