Prime Punjab Times

Latest news
ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ  ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ ਖ਼ਾਲਸਾ ਕਾਲਜ ਵਿਖੇ NDA , UPSC ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ *शक्ति मंडल सोसायटी ने श्री देवी मंदिर में आशीर्वाद प्राप्त करके 44वें माता चिंतपूर्णी लंगर मेले की ... 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ* ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ... ਪਲਸ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਮੁਹਿੰਮ ਦੀ ਹੋਈ ਸ਼ੁਰੂਆਤ ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ
ADVERTISEMENT
You are currently viewing ਬੀਐਸਐਫ–ਪੁਲਿਸ ਦੇ ਸਾਂਝੇ ਓਪਰੇਸ਼ਨ ਦੌਰਾਨ 481 ਗ੍ਰਾਮ ਅਫੀਮ ਬਰਾਮਦ

ਬੀਐਸਐਫ–ਪੁਲਿਸ ਦੇ ਸਾਂਝੇ ਓਪਰੇਸ਼ਨ ਦੌਰਾਨ 481 ਗ੍ਰਾਮ ਅਫੀਮ ਬਰਾਮਦ

ਬਟਾਲਾ, (ਅਵਿਨਾਸ਼ ਸ਼ਰਮਾ)

: ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਅਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਚਲਾਏ ਗਏ ਸਰਚ ਓਪਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ 481 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਐਸਐਸਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਬੀਤੇ ਦਿਨ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਰੱਤੜ ਛੱਤੜ ਦੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਸਰਚ ਦੌਰਾਨ ਪੁਲਿਸ ਨੂੰ ਖੇਤਾਂ ਵਿੱਚੋਂ ਇੱਕ ਸ਼ੱਕੀ ਪੈਕਟ ਮਿਲਿਆ। ਜਦੋਂ ਟੀਮ ਵੱਲੋਂ ਉਸ ਪੈਕਟ ਨੂੰ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 481 ਗ੍ਰਾਮ ਅਫੀਮ ਬਰਾਮਦ ਹੋਈ। ਪ੍ਰਾਰੰਭਿਕ ਜਾਂਚ ਮੁਤਾਬਕ ਇਹ ਨਸ਼ੀਲਾ ਪਦਾਰਥ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜਿਆ ਗਿਆ ਦੱਸਿਆ ਜਾ ਰਿਹਾ ਹੈ।

ਪੁਲਿਸ ਨੇ ਬਰਾਮਦ ਕੀਤੀ ਅਫੀਮ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨਾਲ ਜੁੜੇ ਹਰ ਤੱਤ ਤੱਕ ਪਹੁੰਚ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐਸਐਸਪੀ ਡਾ. ਮਹਿਤਾਬ ਸਿੰਘ ਨੇ ਸਪਸ਼ਟ ਕੀਤਾ ਕਿ ਸਰਹੱਦੀ ਖੇਤਰਾਂ ਵਿੱਚ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ੇ ਦੇ ਧੰਦੇ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

ਇਸ ਮੌਕੇ ਏ.ਐਸ.ਆਈ ਨੰਦ ਲਾਲ, ਕਾਂਸਟੇਬਲ ਜੁਗਰਾਜ ਸਿੰਘ, ਕਾਂਸਟੇਬਲ ਕਮਲ ਸਮੇਤ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਹੋਰ ਮੈਂਬਰ ਵੀ ਮੌਜੂਦ ਸਨ।

error: copy content is like crime its probhihated