Prime Punjab Times

Latest news
ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਸਰਬਜੋਤ ਸਿੰਘ ਸਾਬੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ  ਪੁਲਿਸ ਮੁਕਾਬਲੇ ਦੌਰਾਨ 11 ਅਪਰਾਧਿਕ ਮਾਮਲਿਆਂ ਦਾ ਮੁਲਜ਼ਮ ਮਲਕੀਤ ਸਿੰਘ ਬਿੱਲਾ ਗੋਲੀ ਲੱਗਣ ਨਾਲ ਜ਼+ਖ਼+ਮੀ ਖ਼ਾਲਸਾ ਕਾਲਜ ਵਿਖੇ NDA , UPSC ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ *शक्ति मंडल सोसायटी ने श्री देवी मंदिर में आशीर्वाद प्राप्त करके 44वें माता चिंतपूर्णी लंगर मेले की ... 551 ਲੋੜਵੰਦ ਧੀਆਂ-ਪੁੱਤਰਾਂ ਦੇ ਵਿਆਹ ਕਰਵਾ ਕੇ ਸੇਵਾ ਦੀ ਮਿਸਾਲ ਬਣੇ ਸਤਿਗੁਰ ਕਬੀਰ ਸਭਾ , 5 ਜੁਲਾਈ ਨੂੰ 15 ਹੋਰ ਜੋੜੇ ... ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ* ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ... ਪਲਸ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਮੁਹਿੰਮ ਦੀ ਹੋਈ ਸ਼ੁਰੂਆਤ ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ
ADVERTISEMENT
You are currently viewing KMS ਕਾਲਜ ਦੇ ਬੀ.ਕਾਮ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਮੋਹਿਤ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ 

KMS ਕਾਲਜ ਦੇ ਬੀ.ਕਾਮ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਮੋਹਿਤ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ 

ਦਸੂਹਾ 16 ਮਾਰਚ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਨਵੰਬਰ 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਸ਼ਨ ਨਵੰਬਰ 2025 ਦਾ ਨਤੀਜਾ ਕਾਲਜ ਲਈ ਬਹੁਤ ਹੀ ਸ਼ਾਨਦਾਰ ਰਿਹਾ। ਜਿਸ ਵਿੱਚ ਬੀ.ਕਾਮ ਪੰਜਵੇਂ ਸਮੈਸਟਰ ਦੇ ਮੋਹਿਤ ਕੁਮਾਰ ਪੁੱਤਰ ਵੀਰ ਸਿੰਘ ਨੇ ਐਸ.ਜੀ.ਪੀ.ਏ 8.32 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਤਰਾਨਾ ਪੁੱਤਰੀ ਕੁਲਦੀਪ ਸਿੰਘ ਨੇ ਐਸ.ਜੀ.ਪੀ.ਏ 8.04 ਨਾਲ ਦੂਸਰਾ ਸਥਾਨ ਅਤੇ ਪੂਨਮ ਰਾਣੀ ਪੁੱਤਰੀ ਅਮਰਜੀਤ ਸਿੰਘ ਨੇ ਐਸ.ਜੀ.ਪੀ.ਏ 7.84 ਨਾਲ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ‘ਤੇ ਡਾ. ਰਾਜੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦੇ ਨਤੀਜੇ ਵਜੋਂ ਇਹ ਸ਼ਾਨਦਾਰ ਪ੍ਰਦਰਸ਼ਨ ਸੰਭਵ ਹੋਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਾਮਰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਲਈ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ‘ਤੇ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰ ਨਵਨੀਤ ਕੌਰ, ਡਾ. ਵੀਨਸ, ਕਾਜਲ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated