Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ‘ਮੈਗਾ ਪਲੇਸਮੈਂਟ ਡਰਾਈਵ’ ਵਿੱਚ ਪ੍ਰਭਾਵਸ਼ਾਲੀ ਹਿੱਸੇਦਾਰੀ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ‘ਮੈਗਾ ਪਲੇਸਮੈਂਟ ਡਰਾਈਵ’ ਵਿੱਚ ਪ੍ਰਭਾਵਸ਼ਾਲੀ ਹਿੱਸੇਦਾਰੀ

ਗੜ੍ਹਦੀਵਾਲਾ 18 ਮਾਰਚ (ਚੌਧਰੀ) 

: ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐੱਸ.ਜੀ.ਪੀ.ਸੀ., ਸ੍ਰੀ ਅੰਮ੍ਰਿਤਸਰ ਸਾਹਿਬ ਦੇ ਯਤਨਾਂ ਸਦਕਾ ਮੈਗਾ ਪਲੇਸਮੈਂਟ ਡਰਾਈਵ ਵਿੱਚ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦੀ ਪ੍ਰਭਾਵਸ਼ਾਲੀ ਹਿੱਸੇਦਾਰੀ ਰਹੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦੀ ਅਗਵਾਈ ਹੇਠ “ਮੈਗਾ ਪਲੇਸਮੈਂਟ ਡਰਾਈਵ” ਵਿੱਚ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਬੀ.ਕਾਮ, ਬੀ.ਸੀ.ਏ., ਬੀ.ਐੱਸ-ਸੀ. ਅਤੇ ਬੀ.ਏ. ਫਾਈਨਲ ਯੀਅਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੈਗਾ ਪਲੇਸਮੈਂਟ ਡਰਾਈਵ ਸੈਕਟਰ 27, ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਦੇਸ਼ ਭਰ ਦੀਆਂ 27 ਪ੍ਰਸਿੱਧ ਕੰਪਨੀਆਂ ਨੇ ਭਾਗ ਲਿਆ। ਕਾਲਜ ਦੇ 25 ਵਿਦਿਆਰਥੀਆਂ ਨੇ ਇਸ ਪਲੇਸਮੈਂਟ ਡਰਾਈਵ ਵਿੱਚ ਸ਼ਿਰਕਤ ਕਰਦੇ ਹੋਏ ਆਪਣੇ ਹੁਨਰ ਅਤੇ ਯੋਗਤਾਵਾਂ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।