Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਗੜ੍ਹਦੀਵਾਲਾ ਦੇ ਜੈਨ ਕਲੋਨੀ ਵਿਖੇ ਕਪੜਾ ਵਪਾਰੀ ਦੇ ਘਰ ਤੇ ਅਣਪਛਾਤੀਆਂ ਤੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ‘ਚ ਜੁੱਟੀ 
Oplus_131072

ਗੜ੍ਹਦੀਵਾਲਾ ਦੇ ਜੈਨ ਕਲੋਨੀ ਵਿਖੇ ਕਪੜਾ ਵਪਾਰੀ ਦੇ ਘਰ ਤੇ ਅਣਪਛਾਤੀਆਂ ਤੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ‘ਚ ਜੁੱਟੀ 

ਗੜ੍ਹਦੀਵਾਲਾ 24 ਮਾਰਚ (ਚੌਧਰੀ / ਪ੍ਰਦੀਪ ਕੁਮਾਰ) 

: ਬੀਤੀ ਰਾਤ 8.30 ਵਜੇ ਦੇ ਕਰੀਬ  ਜੈਨ ਕਲੋਨੀ ਗੜ੍ਹਦੀਵਾਲਾ ਵਿਖੇ ਇੱਕ ਕਪੜਾ ਵਪਾਰੀ ਦੇ ਘਰ ਤੇ ਕੁਝ ਅਣਪਛਾਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਗਈਆਂ । ਜਿਸ ਨਾਲ ਜੈਨ ਕਲੋਨੀ ਦੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਦੇਖੋ ਵੀਡੀਓ 

https://www.facebook.com/share/v/1Cs44tv6B8/

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਡੀ ਐਸ ਪੀ ਦਵਿੰਦਰ ਸਿੰਘ ਨੇ ਦੱਸਿਆ ਮਿਤੀ 23.03.2026 ਨੂੰ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਬਾ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਜੈਨ ਕਲੋਨੀ ਗੜਦੀਵਾਲਾ ਥਾਣਾ ਗੜਦੀਵਾਲਾ ਮੌਜੂਦ ਸੀ ਤਾਂ ਚੰਦਰ ਕੌਸ਼ਲ ਪੁੱਤਰ ਸੁਰਿੰਦਰ ਪਾਲ ਵਾਸੀ ਜੈਨ ਕਲੋਨੀ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਪਾਰਟੀ ਪਾਸ ਹਾਜਰ ਹੋ ਕੇ ਇਤਲਾਹ ਦਿੱਤੀ ਕਿ ਮਿਤੀ 23.03.2026 ਨੂੰ ਵਕਤ ਕਰੀਬ 08:30 ਪੀ.ਐਮ ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਬੈਠਾ ਸੀ ਤਾਂ ਉਹਨ੍ਹਾ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਜੋ ਉਹਨ੍ਹਾ ਨੇ ਆਪਣੇ ਗੇਟ ਲਾਗੇ ਖੜੇ ਹੋ ਕੇ ਦੇਖਿਆ ਤਾਂ ਦੋ ਨਾ-ਮਲੂਮ ਵਿਅਕਤੀ ਜਿਹਨ੍ਹਾ ਨੇ ਆਪਣੇ ਮੂੰਹ ਬੰਨੇ ਹੋਏ ਸੀ ਨੇ ਆਪਣੇ ਦਸਤੀ ਪਿਸਟਲ ਨਾਲ ਉਹਨ੍ਹਾ ਦੇ ਘਰ ਵੱਲ ਫਾਈਰ ਕੀਤੇ ਜੋ ਇੱਕ ਫਾਈਰ ਉਹਨ੍ਹਾ ਦੇ ਘਰ ਦੇ ਸ਼ੀਸ਼ੇ ਅਤੇ ਇੱਕ ਫਾਈਰ ਘਰ ਦੇ ਮੇਨ ਗੇਟ ਪਰ ਲੱਗਾ। ਜੋ ਮੁਦੱਈ ਚੰਦਰ ਕੌਸ਼ਲ ਉਕਤ ਦੇ ਬਿਆਨਾ ਪਰ ਮੁਕੱਦਮਾ ਨੰਬਰ 29 ਮਿਤੀ 23.03.2026 ਅ:ਧ 125 BNS 25/27-54-59 Arms Act ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਦੋਸ਼ੀਆਨ ਦੀ ਭਾਲ ਕੀਤੀ ਜਾ ਰਹੀ ਹੈ।

error: copy content is like crime its probhihated