Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਚੇਂਜਮੇਕਰ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਚੇਂਜਮੇਕਰ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਗੜ੍ਹਦੀਵਾਲਾ 24 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.  ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਬੇਕਾਰ ਪਈ ਜ਼ਮੀਨ ਨੂੰ ਸੁੰਦਰ ਅਤੇ ਹਰੇ-ਭਰੇ ਬੋਟੈਨੀਕਲ ਗਾਰਡਨ ਵਿੱਚ ਤਬਦੀਲ ਕਰਨ ਦੇ ਸਲਾਹਣਯੋਗ ਉਪਰਾਲੇ ਲਈ ਚੇਂਜਮੇਕਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਕੌਮੀ ਸੈਮੀਨਾਰ ਦੌਰਾਨ ਕਾਲਜ ਦੇ ਮਾਣਯੋਗ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਪ੍ਰਮੁੱਖ ਅਕਾਦਮਿਕ ਮਾਣਯੋਗ ਸ਼ਖ਼ਸੀਅਤਾਂ ਸ਼੍ਰੀ ਕੁਲਵੰਤ ਰਾਣਾ (ਸਹਾਇਕ ਪ੍ਰੋਫ਼ੈਸਰ, ਡੀ.ਏ.ਵੀ. ਕਾਲਜ ਹੁਸ਼ਿਆਰਪੁਰ) ਅਤੇ ਸ਼੍ਰੀ ਪ੍ਰਸ਼ਾਂਤ ਸੇਠੀ (ਅਸੋਸੀਏਟ ਪ੍ਰੋਫ਼ੈਸਰ, ਐੱਸ.ਡੀ. ਕਾਲਜ ਹੁਸ਼ਿਆਰਪੁਰ) ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਨੈਸ਼ਨਲ ਐਜੂਟ੍ਰਸਟ ਆਫ਼ ਇੰਡੀਆ ਦੇ ਸਹਿਯੋਗ ਨਾਲ “ਗ੍ਰੀਨ ਭਾਰਤ – ਦੋ ਹਫ਼ਤਿਆਂ ਦੀ ਚੁਣੌਤੀ” ਸੰਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅਤੇ ਸਮਾਜ ਵਿੱਚ ਪਰਿਆਵਰਨ ਸੰਰੱਖਣ, ਹਰੀ-ਭਰੀ ਸੋਚ ਅਤੇ ਟਿਕਾਊ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸਨਮਾਨ ਸਮਾਰੋਹ ਦੌਰਾਨ ਪ੍ਰੋਜੈਕਟ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਨੋਡਲ ਅਫ਼ਸਰ ਮੈਡਮ ਕੁਸ਼ਮਾ, ਪ੍ਰੋਜੈਕਟ ਕੋਆਰਡੀਨੇਟਰ ਡਾ. ਅਮਨਦੀਪ ਸਿੰਘ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦੀ ਵੀ ਵਿਸ਼ੇਸ਼ ਤੌਰ ’ਤੇ ਸਰਾਹਨਾ ਕੀਤੀ ਗਈ।
ਇਸ ਮੌਕੇ ’ਤੇ ਨੈਸ਼ਨਲ ਐਜੂਟ੍ਰਸਟ ਆਫ਼ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਸਮਰੱਥ ਸ਼ਰਮਾ ਦੀ ਦੂਰਦਰਸ਼ੀ ਅਗਵਾਈ ਅਤੇ ਪ੍ਰੇਰਣਾਦਾਇਕ ਨੇਤ੍ਰਿਤਵ ਦੀ ਵੀ ਖ਼ਾਸ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ, ਜਿਨ੍ਹਾਂ ਦੇ ਮਾਰਗਦਰਸ਼ਨ ਹੇਠ ਅਜਿਹੀਆਂ ਰਚਨਾਤਮਕ ਅਤੇ ਸਮਾਜ ਹਿਤੈਸ਼ੀ ਪਹਿਲੂਆਂ ਨੂੰ ਉਤਸ਼ਾਹ ਮਿਲ ਰਿਹਾ ਹੈ। ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜਕ, ਅਕਾਦਮਿਕ ਅਤੇ ਪਰਿਆਵਰਨਕ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ।

error: copy content is like crime its probhihated