Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 15 ਗ੍ਰਾਮ ਹੀਰੋਇਨ ਸਮੇਤ ਨੌਜਵਾਨ ਕਾਬੂ

15 ਗ੍ਰਾਮ ਹੀਰੋਇਨ ਸਮੇਤ ਨੌਜਵਾਨ ਕਾਬੂ

ਬਟਾਲਾ (ਅਵਿਨਾਸ਼ ਸ਼ਰਮਾ) 

: ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਤੇਜ਼ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਬਟਾਲਾ ਪੁਲਿਸ ਨੇ ਇੱਕ ਅਹਿਮ ਸਫਲਤਾ ਹਾਸਲ ਕਰਦਿਆਂ ਪਿੰਡ ਪੁਰੀਆਂ ਕਲਾਂ ਤੋਂ ਇੱਕ ਨੌਜਵਾਨ ਨੂੰ ਹੀਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਕਾਰਵਾਈ ਮਾਣਯੋਗ ਐਸਐਸਪੀ ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਐਸਪੀ ਸ੍ਰੀ ਰਜੇਸ਼ ਕੱਕੜ (ਫਤਿਹਗੜ੍ਹ ਚੂੜੀਆਂ) ਅਤੇ ਐਸਐਚਓ ਬਿਕਰਮ ਸਿੰਘ, ਥਾਣਾ ਸਦਰ ਬਟਾਲਾ ਦੀ ਰਹਿਨੁਮਾਈ ਵਿੱਚ ਕੀਤੀ ਗਈ। ਪੁਲਿਸ ਟੀਮ ਵੱਲੋਂ ਸ਼ੱਕ ਦੇ ਆਧਾਰ ‘ਤੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸਦੇ ਪਾਸੋਂ 15 ਗ੍ਰਾਮ ਹੀਰੋਇਨ ਬਰਾਮਦ ਹੋਈ।

ਗ੍ਰਿਫਤਾਰ ਦੋਸ਼ੀ ਦੀ ਪਛਾਣ ਪਾਰਸਦੀਪ ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸਦੇ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ ਅਤੇ ਹੋਰ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਨਸ਼ਾ ਤਸਕਰੀ ਜਾਲ ਨਾਲ ਜੁੜਿਆ ਹੋਇਆ ਹੈ ਅਤੇ ਇਸ ਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਲ ਹਨ।

ਪੁਲਿਸ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੋ ਵੀ ਨਵੇਂ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਅਧਾਰ ‘ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਨਾਲ ਇਲਾਕੇ ਵਿੱਚ ਨਸ਼ਾ ਤਸਕਰਾਂ ਵਿੱਚ ਹੜਕੰਪ ਮਚ ਗਿਆ ਹੈ।

ਬਟਾਲਾ ਪੁਲਿਸ ਨੇ ਦ੍ਰਿੜਤਾ ਨਾਲ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ।