Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬੀ ਵਿਭਾਗ ਦੇ ਮੁਖੀ ਡਾ.ਦਿਲਬਾਰਾ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਾ ਆਯੋਜਨ

ਪੰਜਾਬੀ ਵਿਭਾਗ ਦੇ ਮੁਖੀ ਡਾ.ਦਿਲਬਾਰਾ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ 30 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਮਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਜਿਨ੍ਹਾਂ ਨੇ ਲਗਭਗ 30 ਸਾਲ ਅਧਿਆਪਨ ਦੇ ਕਿੱਤੇ ਵਿੱਚ ਆਪਣੀਆਂ ਸੇਵਾਵਾਂ ਨਿਭਾਈਆਂ, ਦੀ ਸੇਵਾ ਮੁਕਤੀ ਮੌਕੇ ਕਾਲਜ ਦੇ ਪ੍ਰਿੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਅਰਚਨਾ ਠਾਕੁਰ ਨੇ ਡਾ. ਦਿਲਬਾਰਾ ਸਿੰਘ, ਉਨ੍ਹਾਂ ਦੀ ਸੁਪਤਨੀ ਸਰਦਾਰਨੀ ਅਮਰਜੀਤ ਕੌਰ, ਪੁੱਤਰ ਪਰਮਵੀਰ ਸਿੰਘ, ਭਰਾ ਸ. ਗਿਆਨ ਸਿੰਘ ਧੜਾਕ ਅਤੇ ਨਾਲ ਆਏ ਹੋਏ ਮਹਿਮਾਨਾਂ ਡਾ. ਦੀਪਕ ਮਨਮੋਹਨ (ਸਾਬਕਾ ਪ੍ਰੋਫ਼ੈਸਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ), ਡਾ. ਸ਼ਿੰਦਰਪਾਲ ਸਿੰਘ (ਰਿਟਾਇਰਡ ਪ੍ਰਿੰਸੀਪਲ), ਡਾ. ਕੰਵਰ ਜਸਵਿੰਦਰ ਪਾਲ ਸਿੰਘ (ਰਿਟਾਇਰਡ ਪ੍ਰੋਫ਼ੈਸਰ ਸਟੇਟ ਕਾਲਜ, ਪਟਿਆਲਾ) ਪ੍ਰੋਫ਼ੈਸਰ ਪਰਮਜੀਤ ਸਿੰਘ, ਮਾਸਟਰ ਜਸਵਿੰਦਰ ਸਿੰਘ ਤੇ ਉਨਾਂ ਦੀ ਪਤਨੀ ਸਰਦਾਰਨੀ ਗੁਰਮੀਤ ਕੌਰ ਅਤੇ ਦਾ ਨਿੱਘਾ ਸਵਾਗਤ ਕੀਤਾ। ਉਨਾਂ ਨੇ ਡਾ. ਦਿਲਬਾਰਾ ਸਿੰਘ ਵੱਲੋਂ ਕਾਲਜ ਵਿੱਚ ਨਿਭਾਈਆਂ ਸੇਵਾਵਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਡਾ. ਦਿਲਬਾਰਾ ਸਿੰਘ ਮਿਹਨਤੀ ਅਧਿਆਪਕ ਹੋਣ ਦੇ ਨਾਲ-ਨਾਲ ਕਾਲਜ ਦੇ ਕਾਰਜਾਂ ਤੋਂ ਇਲਾਵਾ ਸਮਾਜਿਕ ਕਾਰਜਾਂ ਵਿੱਚ ਵੀ ਆਪਣਾ ਪੂਰਾ ਸਹਿਯੋਗ ਦਿੰਦੇ ਆ ਰਹੇ ਹਨ। ਡਾ. ਦਿਲਬਾਰਾ ਸਿੰਘ ਕਾਲਜ ਦੇ ਸਟਾਫ਼ ਨੂੰ ਵੀ ਹਮੇਸ਼ਾ ਯੋਗ ਅਤੇ ਨੇਕ ਸਲਾਹ ਦਿੰਦੇ ਰਹੇ ਹਨ। ਕਾਲਜ ਅਧਿਆਪਕ ਸਾਹਿਬਾਨ ਨੇ ਡਾ. ਦਿਲਬਾਰਾ ਸਿੰਘ ਨਾਲ ਬਤਾਏ ਪਲਾਂ ਨੂੰ ਸਾਂਝੇ ਕੀਤਾ। ਸਾਬਕਾ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ (ਮਾਤਾ ਗੁਜਰੀ ਕਾਲਜ, ਕਰਤਾਰਪੁਰ) ਅਤੇ ਪ੍ਰੋਫ਼ੈਸਰ ਜਗਦੀਪ ਕੁਮਾਰ ਨੇ ਵੀ ਡਾ. ਦਿਲਬਾਰਾ ਸਿੰਘ ਨਾਲ ਗੁਜ਼ਾਰੇ ਪਲਾਂ ਅਤੇ ਭਾਵਨਾਵਾਂ ਨੂੰ ਸਾਂਝਿਆਂ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾ. ਦਿਲਬਾਰਾ ਸਿੰਘ ਨੂੰ ਸੇਵਾ ਮੁਕਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ, ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ। ਉਹਨਾਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦਿਆਂ ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਉਹ ਸੇਵਾ ਮੁਕਤੀ ਤੋਂ ਬਾਅਦ ਵੀ ਆਪਣਾ ਸਹਿਯੋਗ ਦਿੰਦੇ ਰਹਿਣਗੇ। ਡਾ. ਦਿਲਬਾਰਾ ਸਿੰਘ ਨੇ ਆਪਣੇ ਜੀਵਨ ਕਾਲ ਦੇ ਅਨੁਭਵ ਸਾਂਝੇ ਕਰਦਿਆਂ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਉਹਨਾਂ ਨੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋਂ ਅਤੇ ਡਾ. ਜਸਪਾਲ ਸਿੰਘ ਜਿਨ੍ਹਾਂ ਦੀ ਅਗਵਾਈ ਹੇਠ ਉਹਨਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ ਦਾ ਧੰਨਵਾਦ ਕੀਤਾ। ਇਸ ਉਪਰੰਤ ਕਾਲਜ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਾਲਜ ਦੇ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਨਾਂ ਨੂੰ ਤੋਹਫਿਆਂ ਦੇ ਰੂਪ ਵਿੱਚ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਇਸ ਉਪਰੰਤ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਕਾਲਜ ਦੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਵਿਦਿਆਰਥੀ ਹਾਜ਼ਰ ਸਨ।