Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਦੀ ਹੋਣਹਾਰ ਵਿਦਿਆਰਥਣ ਅਰਾਧਨਾ ਚੰਦਰ ਨੇ ਸਰਕਾਰੀ ਨੌਕਰੀ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ

KMS ਕਾਲਜ ਦੀ ਹੋਣਹਾਰ ਵਿਦਿਆਰਥਣ ਅਰਾਧਨਾ ਚੰਦਰ ਨੇ ਸਰਕਾਰੀ ਨੌਕਰੀ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ

ਦਸੂਹਾ 30 ਮਾਰਚ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਐਮ.ਐਸ.ਸੀ ਮੈਡੀਕਲ ਮਾਈਕ੍ਰੋਬਾਇਓਲੋਜੀ (ਬੈਚ 2022) ਦੀ ਹੋਣਹਾਰ ਵਿਦਿਆਰਥਣ ਅਰਾਧਨਾ ਚੰਦਰ, ਸਪੁੱਤਰੀ ਸ਼੍ਰੀ ਅਵਤਾਰ ਚੰਦਰ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਸਰਕਾਰੀ ਹਸਪਤਾਲ, ਮੁਕੇਰੀਆਂ ਵਿਖੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਦੀ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਾਧਨਾ ਚੰਦਰ ਦੀ ਇਸ ਕਾਮਯਾਬੀ ਨਾਲ ਉਸਦੇ ਪਰਿਵਾਰ, ਕਾਲਜ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਅਰਾਧਨਾ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਸਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਤੇ ਡਾ. ਰਾਜੇਸ਼ ਕੁਮਾਰ ਨੇ ਅੱਗੇ ਦੱਸਿਆ ਕਿ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ-ਨਾਲ ਪ੍ਰੈਕਟੀਕਲ ਟ੍ਰੇਨਿੰਗ ਅਤੇ ਰੋਜ਼ਗਾਰਮੁੱਖੀ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ, ਜਿਸ ਨਾਲ ਵਿਦਿਆਰਥੀ ਆਪਣੇ ਕਰੀਅਰ ਵਿੱਚ ਉੱਚਾਈਆਂ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਵਿੱਚ ਅਨੁਭਵੀ ਫੈਕਲਟੀ ਅਤੇ ਆਧੁਨਿਕ ਲੈਬ ਸਹੂਲਤਾਂ ਮੌਜੂਦ ਹਨ, ਜੋ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਯੁੱਗ ਲਈ ਤਿਆਰ ਕਰਦੀਆਂ ਹਨ। ਇਹਨਾ ਦੱਸਿਆ ਕਿ ਕਾਲਜ ਦੇ ਹੋਰ ਵਿਦਿਆਰਥੀਆਂ ਨੇ ਵੀ ਵੱਖ-ਵੱਖ ਖੇਤਰਾਂ ਵਿੱਚ ਕਾਮਯਾਬੀਆਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਸਫਲ ਕਰੀਅਰ ਲਈ ਪ੍ਰੇਰਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

ਫੋਟੋ ਕੈਪਸ਼ਨ: ਅਰਾਧਨਾ ਚੰਦਰ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ।

error: copy content is like crime its probhihated