Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing *ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਅੱਗੇ 6 ਦੇ ਧਰਨੇ ਵਿੱਚ ਵੱਡੀ ਗਿਣਤੀ ਜਿਲਾ ਹੁਸ਼ਿਆਰਪੁਰ ਦੇ ਜਲ ਸਪਲਾਈ ਕਾਮੇ ਕਰਨਗੇ ਸ਼ਮੂਲੀਅਤ*

*ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਅੱਗੇ 6 ਦੇ ਧਰਨੇ ਵਿੱਚ ਵੱਡੀ ਗਿਣਤੀ ਜਿਲਾ ਹੁਸ਼ਿਆਰਪੁਰ ਦੇ ਜਲ ਸਪਲਾਈ ਕਾਮੇ ਕਰਨਗੇ ਸ਼ਮੂਲੀਅਤ*

ਗੜ੍ਹਦੀਵਾਲਾ 30 ਮਾਰਚ (ਚੌਧਰੀ )

: ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਦੀ ਬ੍ਰਾਂਚ ਗੜ੍ਹਦੀਵਾਲ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਹੇਠ ਗੋਂਦਪੁਰ ਵਿਖੇ ਹੋਈ ਜਿਸ ਵਿੱਚ ਰਣਦੀਪ ਸਿੰਘ ਧਨੋਆ ਨੂੰ ਜੱਥੇਬੰਦੀ ਵਿੱਚ ਸ਼ਾਮਲ ਕਰਵਾਇਆ ਗਿਆ ਅਤੇ ਉਹਨਾਂ ਨੇ ਪ੍ਰੈਸ ਨੂੰ ਦੱਸਿਆ 6 ਅਪ੍ਰੈਲ 2026 ਨੂੰ ਜਥੇਬੰਦੀ ਵੱਲੋਂ ਜੋ ਸੂਬਾ ਪੱਧਰੀ ਸੰਘਰਸ਼ ਸੰਗਰੂਰ ਮੁੱਖ ਮੰਤਰੀ ਦੀ ਰਹਾਇਸ਼ ਵਿਖੇ ਰੋਸ ਧਰਨਾ ਰੱਖਿਆ ਗਿਆ ਹੈ ਉਸ ਵਿੱਚ ਗੜ੍ਹਦੀਵਾਲ ਤੋਂ ਵੱਡੀ ਗਿਣਤੀ ਵਿੱਚ ਸਾਥੀ ਸ਼ਮੂਲੀਅਤ ਕਰਨਗੇ ਉਹਨਾਂ ਕਿਹਾ ਕਿ ਲੰਮੇ ਸਮੇਂ ਤੋਂ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਦੋਂ ਕਿ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਇਹਨਾਂ ਨੂੰ ਪੱਕੇ ਕਰਨ ਦਾ ਸਰਕਾਰਾਂ ਨੇ ਵਾਅਦਾ ਕੀਤਾ ਸੀ ਜੋ ਕਿ ਅੱਜ ਤੱਕ ਲਾਰਾ ਹੀ ਲੱਗ ਰਿਹਾ ਹੈ ਜਿਸ ਕਾਰਨ ਜਲ ਸਪਲਾਈ ਦੇ ਸਮੁੱਚੇ ਵਰਕਰਾਂ ਵਿੱਚ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਨਾਲ ਇਹ ਮੀਟਿੰਗ ਦੌਰਾਨ ਸੰਘਰਸ਼ਾਂ ਲਈ ਲਾਮਬੰਦੀ ਕੀਤੀ ਗਈ ਇਸ ਸਮੇਂ ਆਗੂਆਂ ਅਤੇ ਵਰਕਰਾਂ ਨੇ ਤਨ ਮਨ ਧਨ ਨਾਲ ਸੰਘਰਸ਼ ਕਰਨ ਦਾ ਅਹਦ ਲਿਆ ਗਿਆ ਤੇ ਮੰਗਾਂ ਮੰਨਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ ਇਸ ਮੌਕੇ ਰਾਜ ਸਿੰਘ, ਰਣਦੀਪ ਸਿੰਘ ਧਨੋਆ,ਜਗਦੀਸ਼ ਸਿੰਘ ਧੁੱਗਾ,ਸੰਦੀਪ ਕੁਮਾਰ ਠਾਕਰ,ਅਨਿਲ ਕੁਮਾਰ,ਹਰਨੇਕ ਸਿੰਘ,ਰਵਿੰਦਰ ਕੁਮਾਰ,ਹਰਭਿੰਦਰ ਕੁਮਾਰ, ਹਰਜੀਤ ਸਿੰਘ,ਅਜੇ ਕੁਮਾਰ,ਰਜੇਸ਼ ਕੁਮਾਰ, ਵਿਨੋਦ ਕੁਮਾਰ, ਗੁਰਬਖਸ਼ ਰਾਏ, ਅਵਤਾਰ ਸਿੰਘ ਸਾਥੀ ਆਦਿ ਹਾਜਰ ਸਨ

error: copy content is like crime its probhihated