Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਡਾ.ਰਵਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਡਾ.ਰਵਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਦੀ ਰਿਟਾਇਰਮੈਂਟ ਤੋਂ ਬਾਅਦ ਡਾ. ਰਵਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਚਾਰਜ ਸੰਭਾਲਿਆ। ਡਾ. ਦਿਲਬਾਰਾ ਸਿੰਘ ਨੇ ਆਪਣੇ ਸੇਵਾ ਸਮੇਂ ਦੌਰਾਨ ਪੰਜਾਬੀ ਸਾਹਿਤ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਮੁਖੀ ਵਜੋਂ ਚਾਰਜ ਸੰਭਾਲਣ ‘ਤੇ ਡਾ. ਰਵਿੰਦਰ ਕੌਰ ਨੇ ਕਿਹਾ ਕਿ ਉਹ ਵਿਭਾਗ ਦੀ ਪ੍ਰਗਤੀ ਨੂੰ ਜਾਰੀ ਰੱਖਣ ਲਈ ਵਚਨਬੱਧ ਹਨ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਵਿਰਾਸਤ ਨੂੰ ਅੱਗੇ ਵਧਾਉਣਾ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਡਾ. ਰਵਿੰਦਰ ਕੌਰ ਦੀ ਨਿਯੁਕਤੀ ‘ਤੇ ਖੁਸ਼ੀ ਜਤਾਈ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਯੋਗਤਾ ਅਤੇ ਅਨੁਭਵ ਨਾਲ ਵਿਭਾਗ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਣਗੇ। ਸਟਾਫ਼ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾ. ਰਵਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਵਚਨਬੱਧਤਾ ਪ੍ਰਗਟਾਈ।