Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜੂਨੀਅਰ ਸਹਾਇਕ ਸ. ਰਛਪਾਲ ਸਿੰਘ ਨੇ ਢਿੱਠੀ ਕੰਧ ਦੀ ਮੁੜ ਉਸਾਰੀ ਲਈ ਇੱਟਾਂ ਦੀ ਸੇਵਾ ਦਾ ਯੋਗਦਾਨ ਪਾਇਆ

ਜੂਨੀਅਰ ਸਹਾਇਕ ਸ. ਰਛਪਾਲ ਸਿੰਘ ਨੇ ਢਿੱਠੀ ਕੰਧ ਦੀ ਮੁੜ ਉਸਾਰੀ ਲਈ ਇੱਟਾਂ ਦੀ ਸੇਵਾ ਦਾ ਯੋਗਦਾਨ ਪਾਇਆ

ਗੜ੍ਹਦੀਵਾਲਾ 2 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਜੂਨੀਅਰ ਸਹਾਇਕ ਸ. ਰਛਪਾਲ ਸਿੰਘ ਨੇ ਕਾਲਜ ਦੀ ਢਿੱਠੀ ਕੰਧ ਦੀ ਮੁੜ ਉਸਾਰੀ ਵਿੱਚ ਇੱਟਾਂ ਦੀ ਸੇਵਾ ਲਈ 5000/- ਰੁਪਏ ਦਾ ਯੋਗਦਾਨ ਪਾਇਆ। ਜਾਣਕਾਰੀ ਅਨੁਸਾਰ ਕਾਲਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਤਹਿਤ ਨਵੀਂ ਕੰਧ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਕੰਮ ਨੂੰ ਅੱਗੇ ਵਧਾਉਣ ਲਈ ਸ. ਰਛਪਾਲ ਸਿੰਘ ਨੇ ਆਪਣੀ ਨਿੱਜੀ ਭਾਵਨਾ ਨਾਲ ਇੱਟਾਂ ਦੀ ਸੇਵਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਿੱਖ ਧਰਮ ਵਿੱਚ ਸੇਵਾ ਦਾ ਬਹੁਤ ਵੱਡਾ ਮਹੱਤਵ ਹੈ ਅਤੇ ਉਹ ਇਸੇ ਪਰੰਪਰਾ ਤੋਂ ਪ੍ਰੇਰਿਤ ਹੋ ਕੇ ਇਹ ਯੋਗਦਾਨ ਦੇ ਰਹੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਸਟਾਫ਼ ਮੈਂਬਰਾਂ ਵੱਲੋਂ ਸ. ਰਛਪਾਲ ਸਿੰਘ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸੇਵਾਵਾਂ ਨਾਲ ਸਿੱਖਿਆ ਸੰਸਥਾਵਾਂ ਵਿੱਚ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ.ਰਛਪਾਲ ਸਿੰਘ ਦਾ ਇਹ ਕਦਮ ਹੋਰ ਕਰਮਚਾਰੀਆਂ ਅਤੇ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸ੍ਰੋਤ ਹੈ।