Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ: ਗੈਂਗਸਟਰ ਮੋਡੀਊਲ ਦਾ ਪਰਦਾਫਾਸ਼,ਫਾਇਰਿੰਗ ਮਾਮਲੇ ਦੇ ਦੋ ਦੋਸ਼ੀ ਕਾਬੂ

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ: ਗੈਂਗਸਟਰ ਮੋਡੀਊਲ ਦਾ ਪਰਦਾਫਾਸ਼,ਫਾਇਰਿੰਗ ਮਾਮਲੇ ਦੇ ਦੋ ਦੋਸ਼ੀ ਕਾਬੂ

ਬਟਾਲਾ, 3 ਅਪ੍ਰੈਲ (ਅਵਿਨਾਸ਼ ਸ਼ਰਮਾ)

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਂਗਸਟਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ।

ਅੱਜ ਐਸਐਸਪੀ ਬਟਾਲਾ ਡਾ,, ਮਹਿਤਾਬ ਸਿੰਘ ਜੀ ਵੱਲੋਂ ਪੁਲਿਸ ਲਾਈਨ ਬਟਾਲਾ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 30 ਮਾਰਚ ਦੀ ਰਾਤ ਕਰੀਬ 11 ਵਜੇ ਥਾਣਾ ਸਿਵਲ ਲਾਈਨ ਅਧੀਨ ਪਿੰਡ ਮੜੀਆਂਵਾਲ ਵਿੱਚ ਇੱਕ ਘਰ ’ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਿਊਮਨ ਅਤੇ ਟੈਕਨੀਕਲ ਇਨਪੁੱਟ ਦੀ ਮਦਦ ਨਾਲ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕਰ ਲਈ।

ਪੁਲਿਸ ਟੀਮ, ਜਿਸ ਵਿੱਚ ਐਸਪੀ ਇਨਵੈਸਟੀਗੇਸ਼ਨ, ਡੀਐਸਪੀ ਇਨਵੈਸਟੀਗੇਸ਼ਨ, ਡੀਐਸਪੀ ਸਿਟੀ, ਸੀਆਈਏ ਇੰਚਾਰਜ, ਐਸਐਚਓ ਸਿਵਲ ਲਾਈਨ ਅਤੇ ਨਾਰਕੋਟਿਕ ਸੈੱਲ ਦੀ ਟੀਮ ਸ਼ਾਮਲ ਸੀ, ਨੇ ਮੁਲਜ਼ਮਾਂ ਵੰਸ਼ (ਗਾਂਧੀ ਨਗਰ) ਅਤੇ ਸੁਖਚੈਨ (ਪ੍ਰੇਮ ਨਗਰ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮਾਂ ਨੂੰ ਵਿਦੇਸ਼ ਬੈਠੇ ਇੱਕ ਹੈਂਡਲਰ ਵੱਲੋਂ ਇੱਕ ਲੱਖ ਰੁਪਏ ਦੇ ਲਾਲਚ ਨਾਲ ਇਹ ਫਾਇਰਿੰਗ ਕਰਨ ਲਈ ਉਕਸਾਇਆ ਗਿਆ ਸੀ, ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਭੁਗਤਾਨ ਨਹੀਂ ਮਿਲਿਆ। ਹੈਂਡਲਰ ਵੱਲੋਂ ਪੀੜਤ ਵਿਅਕਤੀ ਕੋਲੋਂ 50 ਲੱਖ ਰੁਪਏ ਦੀ ਰਕਮ ਦੀ ਮੰਗ ਕੀਤੀ ਗਈ ਸੀ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ ਇੱਕ ਹਥਿਆਰ ਫਾਇਰਿੰਗ ਵਿੱਚ ਵਰਤਿਆ ਗਿਆ ਸੀ। ਇਸ ਦੇ ਨਾਲ ਹੀ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇਸ ਸਾਜ਼ਿਸ਼ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਪੁਲਿਸ ਰਿਕਾਰਡ ਮੁਤਾਬਕ ਮੁਲਜ਼ਮ ਵੰਸ਼ ਖ਼ਿਲਾਫ਼ ਪਹਿਲਾਂ ਤਿੰਨ ਮਾਮਲੇ ਦਰਜ ਹਨ, ਜਦਕਿ ਸੁਖਚੈਨ ਖ਼ਿਲਾਫ਼ ਦੋ ਮਾਮਲੇ, ਜਿਨ੍ਹਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼) ਵੀ ਸ਼ਾਮਲ ਹੈ, ਦਰਜ ਹਨ।

ਬਟਾਲਾ ਪੁਲਿਸ ਦੀ ਇਸ ਕਾਰਵਾਈ ਨੂੰ ਗੈਂਗਸਟਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।