Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੁਲਿਸ ਦੀ ਵੱਡੀ ਪਹਲ: 250 ਗੁੰਮ ਮੋਬਾਈਲ ਮਾਲਕਾਂ ਤੱਕ ਵਾਪਸ—‘ਤੁਹਾਡਾ ਗੁੰਮ ਹੋਇਆ ਮੋਬਾਈਲ ਹੁਣ ਤੁਹਾਡੇ ਹੱਥ’ ਮੁਹਿੰਮ ਸਫਲ

ਪੁਲਿਸ ਦੀ ਵੱਡੀ ਪਹਲ: 250 ਗੁੰਮ ਮੋਬਾਈਲ ਮਾਲਕਾਂ ਤੱਕ ਵਾਪਸ—‘ਤੁਹਾਡਾ ਗੁੰਮ ਹੋਇਆ ਮੋਬਾਈਲ ਹੁਣ ਤੁਹਾਡੇ ਹੱਥ’ ਮੁਹਿੰਮ ਸਫਲ

ਬਟਾਲਾ, 3 ਅਪ੍ਰੈਲ (ਅਵਿਨਾਸ਼ ਸ਼ਰਮਾ) 

: ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰਿਯਮ ਬਟਾਲਾ ਵਿੱਚ ਅੱਜ ਐਸ.ਐਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਬਟਾਲਾ ਪੁਲਿਸ ਵੱਲੋਂ ਗੁੰਮ ਹੋਏ 250 ਮੋਬਾਈਲ ਫੋਨਾਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਕਸਤੂਰੀ ਲਾਲ ਨੇ ਦੱਸਿਆ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਹੇਠ “ਤੁਹਾਡਾ ਗੁੰਮ ਹੋਇਆ ਮੋਬਾਈਲ ਹੁਣ ਤੁਹਾਡੇ ਹੱਥ” ਨਾਮ ਦੀ ਇੱਕ ਖਾਸ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਥਾਣਾ ਸਾਇਬਰ ਕਰਾਈਮ ਬਟਾਲਾ ਵੱਲੋਂ ਕਰੀਬ 40 ਲੱਖ ਰੁਪਏ ਮੁੱਲ ਦੇ 250 ਗੁੰਮ ਹੋਏ ਮੋਬਾਈਲ ਫੋਨ ਪੰਜਾਬ ਅਤੇ ਹੋਰ ਰਾਜਾਂ ਤੋਂ ਟ੍ਰੇਸ ਕਰਕੇ ਬਰਾਮਦ ਕੀਤੇ ਗਏ ਹਨ ਅਤੇ ਅੱਜ ਉਹ ਮਾਲਕਾਂ ਨੂੰ ਵਾਪਸ ਕੀਤੇ ਗਏ।

ਡੀ ਐਸ.ਪੀ ਨੇ ਹੋਰ ਦੱਸਿਆ ਕਿ ਬਟਾਲਾ ਪੁਲਿਸ ਨੇ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚੋਂ ਇਹ ਮੋਬਾਈਲ ਟ੍ਰੇਸ ਕਰਕੇ ਰਿਕਵਰ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 15 ਮਹੀਨਿਆਂ ਦੌਰਾਨ ਇਸ ਮੁਹਿੰਮ ਅਧੀਨ 3 ਕਰੋੜ 10 ਲੱਖ ਰੁਪਏ ਮੁੱਲ ਦੇ ਲਗਭਗ 1600 ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਗੁੰਮ ਮੋਬਾਈਲਾਂ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਸਾਂਝ ਕੇਂਦਰਾਂ ਅਤੇ ਥਾਣਾ ਸਾਇਬਰ ਕਰਾਈਮ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਮੋਬਾਈਲ ਟ੍ਰੇਸ ਕਰਕੇ ਰਿਕਵਰ ਕੀਤੇ ਜਾਂਦੇ ਹਨ। ਉਨ੍ਹਾਂ ਨੇ ਸਾਇਬਰ ਕਰਾਈਮ ਥਾਣੇ ਦੇ ਅਧਿਕਾਰੀਆਂ ਦੀ ਮਿਹਨਤ ਅਤੇ ਇਮਾਨਦਾਰੀ ਦੀ ਵੀ ਸਰਾਹਨਾ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐੱਸ ਐਸ ਪੀ ਡਾ ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਜਾਰੀ ਹੈ। ਕਈ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਵੀ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

ਅਖੀਰ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਸਾਂਝ ਕੇਂਦਰ ਜਾਂ ਥਾਣਾ ਸਾਇਬਰ ਕਰਾਈਮ ਬਟਾਲਾ ਵਿੱਚ ਸ਼ਿਕਾਇਤ ਦਰਜ ਕਰਵਾਉਣ, ਤਾਂ ਜੋ ਪੁਲਿਸ ਵੱਲੋਂ ਜਲਦੀ ਤੋਂ ਜਲਦੀ ਮੋਬਾਈਲ ਟ੍ਰੇਸ ਕਰਕੇ ਵਾਪਸ ਕੀਤਾ ਜਾ ਸਕੇ।

error: copy content is like crime its probhihated