Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਟੈਕਨੋਲੋਜੀ ਅਤੇ ਭਵਿੱਖ ਵਿੱਚ ਰੁਜ਼ਗਾਰ’ ਵਿਸ਼ੇ ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜ ਵਿਖੇ ‘ਟੈਕਨੋਲੋਜੀ ਅਤੇ ਭਵਿੱਖ ਵਿੱਚ ਰੁਜ਼ਗਾਰ’ ਵਿਸ਼ੇ ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 3 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ.ਟ ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਦੀ ਸ਼ੇਕਸਪੀਅਰ ਲਿਟਰੇਰੀ ਸੋਸਾਇਟੀ ਅਤੇ ਅਰਥ-ਸ਼ਾਸਤਰ ਵਿਭਾਗ ਦੇ ਡਾ. ਮਨਮੋਹਨ ਸਿੰਘ ਕਲੱਬ ਵੱਲੋਂ ਸਾਂਝੇ ਤੌਰ ‘ਤੇ ਸਮਕਾਲੀ ਆਰਥਿਕ ਮੁੱਦਿਆਂ ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ,”ਟੈਕਨੋਲੋਜੀ ਅਤੇ ਭਵਿੱਖ ਵਿੱਚ ਰੁਜ਼ਗਾਰ” ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਤਕਨੀਕ ਦਾ ਰੁਜ਼ਗਾਰ ੳੱਤੇ ਪ੍ਰਭਾਵ ਦੇ ਸਮਾਜਿਕ ਅਤੇ ਆਰਥਿਕ ਪੱਖ ‘ਤੇ ਗਹਿਰਾਈ ਨਾਲ ਵਿਚਾਰ ਪ੍ਰਗਟ ਕੀਤੇ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਸਿੱਖਿਆਤਮਕ ਕਾਰਜ ਕਰਵਾਉਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਅਰਥ-ਸ਼ਾਸਤਰ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।