Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 3 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

 8 ਅਪ੍ਰੈਲ ਨੂੰ ਛੁੱਟੀ ਵਾਲੇ ਦਿਨ ਖੁੱਲ੍ਹੇ ਰਹਿਣਗੇ ਸਾਰੇ ਸੇਵਾ ਕੇਂਦਰ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੁੱਧਵਾਰ, 8 ਅਪ੍ਰੈਲ (ਛੁੱਟੀ ਵਾਲੇ ਦਿਨ) ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਸਾਨੀ ਨਾਲ ਸੇਵਾ ਕੇਂਦਰਾਂ ‘ਤੇ ਜਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੁੱਕਰਵਾਰ, 3 ਅਪ੍ਰੈਲ ਨੂੰ ਛੁੱਟੀ ਹੋਣ ਦੇ ਬਾਵਜੂਦ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹੇ ਰਹੇ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕ ਆਕਰਸ਼ਿਤ ਹੋਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਟੀਚਾ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਰ ਸ਼ਨੀਵਾਰ ਨੂੰ ਨਿਯਮਿਤ ਤੌਰ ‘ਤੇ ਖੁੱਲ੍ਹੇ ਰਹਿੰਦੇ ਹਨ ਅਤੇ ਐਤਵਾਰ ਨੂੰ ਵੀ ਚੁਣੇ ਹੋਏ ਸੇਵਾ ਕੇਂਦਰਾਂ ‘ਤੇ ਸੇਵਾਵਾਂ ਜਾਰੀ ਰਹਿੰਦੀਆਂ ਹਨ। ਇਨ੍ਹਾਂ ਵਿੱਚ ਸੇਵਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ, ਸੇਵਾ ਕੇਂਦਰ ਐਸ ਡੀ ਐਮ ਕੰਪਲੈਕਸ ਮੁਕੇਰੀਆਂ, ਸੇਵਾ ਕੇਂਦਰ ਐਸ ਡੀ ਐਮ ਕੰਪਲੈਕਸ ਗੜ੍ਹਸ਼ੰਕਰ, ਸੇਵਾ ਕੇਂਦਰ ਲੰਗਰਪੁਰ (ਦਸੂਹਾ) ਅਤੇ ਸੇਵਾ ਕੇਂਦਰ ਤਹਿਸੀਲ ਕੰਪਲੈਕਸ ਟਾਂਡਾ ਵਿਖੇ ਇੱਕ-ਇੱਕ ਕਾਊਂਟਰ ਸ਼ਾਮਲ ਹਨ, ਜੋ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿੰਦੇ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਛੁੱਟੀਆਂ ਵਾਲੇ ਦਿਨ ਵੀ ਆਪਣੇ ਮਹੱਤਵਪੂਰਨ ਕੰਮ ਸਮੇਂ ਸਿਰ ਪੂਰੇ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਆਸਾਨ, ਸੁਵਿਧਾਜਨਕ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ।