Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਦਾਸਪੁਰ ਸਿਵਲ ਹਸਪਤਾਲ ਨੂੰ 2 ਡੈਡ ਬਾਡੀ ਫਰੀਜ਼ਰ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਦਾਸਪੁਰ ਸਿਵਲ ਹਸਪਤਾਲ ਨੂੰ 2 ਡੈਡ ਬਾਡੀ ਫਰੀਜ਼ਰ ਭੇਂਟ

ਬਟਾਲਾ, 4 ਅਪ੍ਰੈਲ(ਅਵਿਨਾਸ਼ ਸ਼ਰਮਾ )

: ਦੇਸ਼-ਵਿਦੇਸ਼ ਵਿੱਚ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਪਹਿਚਾਣ ਬਣਾਉਣ ਵਾਲੀ ਉਘੀ ਸ਼ਖਸੀਅਤ ਡਾ. ਐਸ. ਪੀ. ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇੱਕ ਹੋਰ ਮਨੁੱਖਤਾ ਭਰਪੂਰ ਉਪਰਾਲਾ ਕੀਤਾ ਗਿਆ। ਇਸ ਤਹਿਤ ਟਰੱਸਟ ਦੀ ਜ਼ਿਲ੍ਹਾ ਗੁਰਦਾਸਪੁਰ ਇਕਾਈ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਮ੍ਰਿਤਕ ਦੇਹਾਂ ਦੀ ਸੰਭਾਲ ਲਈ 2 ਡੈਡ ਬਾਡੀ ਫਰੀਜ਼ਰ ਭੇਂਟ ਕੀਤੇ ਗਏ।

ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਹਰਸ਼ਮੀਤ ਸਿੰਘ ਨੇ ਇਹ ਸਹੂਲਤ ਹਸਪਤਾਲ ਪ੍ਰਸ਼ਾਸਨ ਨੂੰ ਸੌਂਪੀ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਕੰਵਲਜੀਤ ਸਿੰਘ ਚਾਹਲ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਡਾ. ਉਬਰਾਏ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਕੰਮ ਬੇਮਿਸਾਲ ਹਨ।

ਉਨ੍ਹਾਂ ਕਿਹਾ ਕਿ ਡਾ. ਐਸ.ਪੀ. ਸਿੰਘ ਉਬਰਾਏ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਅੱਗੇ ਰਹਿੰਦੇ ਹਨ। ਖਾੜੀ ਦੇਸ਼ਾਂ ਵਿੱਚ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਪੰਜਾਬੀ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਵਾਪਸ ਵਤਨ ਲਿਆਉਣ ਤੋਂ ਲੈ ਕੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਤੱਕ, ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜ ਅਤਿ ਪ੍ਰਸ਼ੰਸਾਯੋਗ ਹਨ। ਉਨ੍ਹਾਂ ਦੱਸਿਆ ਕਿ ਡਾ. ਉਬਰਾਏ ਵੱਲੋਂ ਮ੍ਰਿਤਕਾਂ ਦੇ ਬੱਚਿਆਂ ਦੇ ਨਾਂ ‘ਤੇ ਐਫ.ਡੀ.ਆਰ ਕਰਵਾਉਣ ਅਤੇ ਵਿਧਵਾ ਪਤਨੀਆਂ ਲਈ ਪੈਨਸ਼ਨ ਦੀ ਵੀ ਵਿਵਸਥਾ ਕੀਤੀ ਜਾਂਦੀ ਹੈ।

ਕੰਵਲਜੀਤ ਸਿੰਘ ਚਾਹਲ ਨੇ ਇਹ ਵੀ ਉਲਲੇਖ ਕੀਤਾ ਕਿ ਵਿਦੇਸ਼ਾਂ ਵਿੱਚ ਜੇਲਾਂ ਵਿੱਚ ਬੰਦ ਜਾਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕਈ ਨੌਜਵਾਨਾਂ ਨੂੰ ਬਚਾਉਣ ਲਈ ਡਾ. ਉਬਰਾਏ ਵੱਲੋਂ ਕਰੋੜਾਂ ਰੁਪਏ ਦੀ “ਬਲੱਡ ਮਨੀ” ਅਦਾ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਬਖ਼ਸ਼ੀ ਗਈ ਹੈ। ਉਨ੍ਹਾਂ ਕਿਹਾ ਕਿ ਜਦ ਵੀ ਪੰਜਾਬ ਕਿਸੇ ਸੰਕਟ ਵਿੱਚ ਹੁੰਦਾ ਹੈ, ਡਾ. ਉਬਰਾਏ ਸਭ ਤੋਂ ਅੱਗੇ ਹੋ ਕੇ ਸੇਵਾ ਲਈ ਖੜ੍ਹੇ ਹੁੰਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਉਬਰਾਏ ਆਪਣੀ ਕਮਾਈ ਦਾ ਵੱਡਾ ਹਿੱਸਾ ਲੋੜਵੰਦਾਂ ਦੀ ਭਲਾਈ ਲਈ ਸਮਰਪਿਤ ਕਰਦੇ ਹਨ ਅਤੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਟਰੱਸਟ ਵੱਲੋਂ ਲਗਾਤਾਰ ਯੋਗਦਾਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸਿਵਲ ਹਸਪਤਾਲ ਗੁਰਦਾਸਪੁਰ ਦੇ ਇੰਚਾਰਜ ਡਾ. ਰਵਿੰਦਰ ਸਿੰਘ ਨੇ ਟਰੱਸਟ ਅਤੇ ਖ਼ਾਸ ਕਰਕੇ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦ ਵੀ ਜ਼ਿਲ੍ਹੇ ਨੂੰ ਕਿਸੇ ਸਹਾਇਤਾ ਦੀ ਲੋੜ ਪੈਂਦੀ ਹੈ, ਟਰੱਸਟ ਹਮੇਸ਼ਾ ਅੱਗੇ ਆ ਕੇ ਸਹਿਯੋਗ ਕਰਦਾ ਹੈ।

ਇਸ ਸਮਾਗਮ ਵਿੱਚ ਡਾ. ਰਮਨਦੀਪ ਸਿੰਘ, ਸਟਾਫ ਨਰਸ ਭੁਪਿੰਦਰ ਕੌਰ, ਹਰਮੀਤ ਕੌਰ, ਸੁਖਮੀਤ ਕੌਰ, ਕਿਰਨਦੀਪ ਕੌਰ ਸਮੇਤ ਹਸਪਤਾਲ ਦਾ ਹੋਰ ਸਟਾਫ ਵੀ ਹਾਜ਼ਰ ਸੀ।