Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਨੂੰ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ  ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ : ਡਾ. ਰਵਜੋਤ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਨੂੰ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ  ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ : ਡਾ. ਰਵਜੋਤ ਸਿੰਘ

ਹਰਿਆਣਾ/ਹੁਸ਼ਿਆਰਪੁਰ, 5 ਅਪ੍ਰੈਲ (ਚੌਧਰੀ) 

ਕਈ ਅਹਿਮ ਪ੍ਰੋਜੈਕਟਾਂ ਦੀ ਹੋਵੇਗੀ ਸ਼ੁਰੂਆਤ, ਕੈਬਨਿਟ ਮੰਤਰੀ ਨੇ ਤਿਆਰੀਆਂ ਅਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ ਜਿਸ ਦੇ ਮੱਦੇਨਜ਼ਰ ਨੇੜਲੇ ਪਿੰਡ ਭੀਖੋਵਾਲ ਵਿਖੇ ਵੱਡਾ ਸਮਾਗਮ ਹੋਵੇਗਾ।

ਪੰਜਾਬ ਦੇ ਸੰਸਦੀ ਕਾਰਜ ਮਾਮਲੇ, ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਮਾਗਮ ਵਾਲੀ  ਥਾਂ ’ਤੇ ਪਹੁੰਚ ਕੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰਿਆਣਾ ਵਿਖੇ 9 ਕਰੋੜ ਰੁਪਏ ਵੱਧ ਦੀ ਲਾਗਤ ਨਾਲ ਬਣਨ ਵਾਲੇ ਸੀ.ਐਚ.ਸੀ. ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ 40 ਤੋਂ ਵੱਧ ਪਿੰਡਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ 7 ਪਿੰਡਾਂ ਵਿਚ ਕਰੀਬ 4 ਕਰੋੜ ਰੁਪਏ ਦੀ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ ਜਿਸ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਤੋਂ ਇਲਾਵਾ ਪਬਲਿਕ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਮੰਗਲਵਾਰ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਹੁਸ਼ਿਆਰਪੁਰ ਲਈ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਵਾਈ ਜਾਵੇਗੀ।

 ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਸਮੇਤ ਸਮਾਗਮ ਸਥਾਨ ’ਤੇ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ।

ਕੈਪਸ਼ਨ: ਪੰਜਾਬ ਦੇ ਸੰਸਦੀ ਕਾਰਜ ਮਾਮਲੇ, ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਭੀਖੋਵਾਲ ਵਿਖੇ 7 ਅਪ੍ਰੈਲ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ।