Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਡਾ. ਮਾਨਵ ਸੈਣੀ ਨੇ ਨਮ ਅੱਖਾਂ ਨਾਲ KMS ਕਾਲਜ ਦੇ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ – ਚੇਅਰਮੈਨ ਚੌਧਰੀ ਕੁਮਾਰ ਸੈਣੀ

ਡਾ. ਮਾਨਵ ਸੈਣੀ ਨੇ ਨਮ ਅੱਖਾਂ ਨਾਲ KMS ਕਾਲਜ ਦੇ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ – ਚੇਅਰਮੈਨ ਚੌਧਰੀ ਕੁਮਾਰ ਸੈਣੀ

ਦਸੂਹਾ 6 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਲਈ ਇਹ ਬਹੁਤ ਦੁਖਦਾਈ ਸਮਾਂ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਪ੍ਰਿੰਸੀਪਲ ਸਵਰਗਵਾਸੀ ਡਾ. ਸ਼ਬਨਮ ਕੌਰ ਜੀ, ਜਿਨ੍ਹਾਂ ਦਾ ਹਾਲ ਹੀ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ, ਉਹਨਾਂ ਦੀ ਅਕਾਲ ਮੌਤ ਨਾਲ ਸਾਰੇ ਕਾਲਜ ਪਰਿਵਾਰ ਵਿੱਚ ਗਹਿਰਾ ਸੋਗ ਪੈਦਾ ਹੋਇਆ ਹੈ। ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਦੁੱਖਦਾਈ ਮੌਕੇ ‘ਤੇ ਯੂਨੀਵਰਸਿਟੀ ਵੱਲੋਂ ਕਾਲਜ ਵਿਖੇ ਚੋਣ ਕਮੇਟੀ ਭੇਜੀ ਗਈ, ਜਿਸ ਵਿੱਚ ਡਾ. ਬਲਕਾਰ ਸਿੰਘ ਜੀ, ਰਜਿਸਟਰਾਰ ਕਾਲਜ ਡਿਵੈਲਪਮੈਂਟ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਡਾ. ਵਿਸ਼ਾਲ ਕਾਲੀਆ ਜੀ ਪ੍ਰਿੰਸੀਪਲ ਸੀ.ਆਈ.ਐਚ.ਐਮ ਕਾਲਜ ਚੰਡੀਗੜ੍ਹ, ਡਾ. ਰਾਜੀਵ ਕੁਮਾਰ ਬੇਦੀ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਸ਼ਾਮਲ ਸਨ। ਚੋਣ ਕਮੇਟੀ ਅਤੇ ਕਾਲਜ ਦੇ ਪ੍ਰਬੰਧਨ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਪ੍ਰਿੰਸੀਪਲ ਦਾ ਖਾਲੀ ਪਿਆ ਚਾਰਜ ਡਾ. ਮਾਨਵ ਸੈਣੀ ਵੱਲੋਂ ਸੰਭਾਲਿਆ ਜਾਵੇ। ਡਾ. ਮਾਨਵ ਸੈਣੀ ਜੀ ਨੇ ਨਮ ਅੱਖਾਂ ਨਾਲ ਇਹ ਜਿੰਮੇਵਾਰੀ ਸੰਭਾਲੀ। ਚੋਣ ਕਮੇਟੀ ਅਤੇ ਕਾਲਜ ਪ੍ਰਬੰਧਨ ਵੱਲੋਂ ਡਾ. ਮਾਨਵ ਸੈਣੀ ਨੂੰ ਨਿਯੁਕਤੀ ਪੱਤਰ ਭੇਂਟ ਕੀਤਾ ਗਿਆ। ਇਸ ਮੌਕੇ ਤੇ ਡਾ. ਮਾਨਵ ਸੈਣੀ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਡਾ. ਸ਼ਬਨਮ ਕੌਰ ਜੀ ਦੇ ਸੁਪਨੇ ਅਤੇ ਟੀਚੇ ਨੂੰ ਅੱਗੇ ਵਧਾਉਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਚੇਅਰਮੈਨ ਚੌਧਰੀ ਕੁਮਾਰ ਸੈਣੀ ਜੀ ਨੇ ਕਿਹਾ ਕਿ ਕਾਲਜ ਪ੍ਰਬੰਧਨ ਡਾ. ਮਾਨਵ ਸੈਣੀ ਜੀ ਨੂੰ ਪੂਰਾ ਸਹਿਯੋਗ ਦੇਵੇਗਾ ਅਤੇ ਉਮੀਦ ਜਤਾਈ ਕਿ ਉਹ ਆਪਣੀ ਮਿਹਨਤ ਨਾਲ ਕਾਲਜ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ। ਇਸ ਮੌਕੇ ਤੇ ਸਤੀਸ਼ ਕਾਲੀਆ ਜੀ ਰਿਟਾਇਰਡ ਪ੍ਰਿੰਸੀਪਲ, ਠਾਕੁਰ ਬਲਦੇਵ ਸਿੰਘ,ਐਚ.ਓ.ਡੀ ਡਾ. ਰਾਜੇਸ਼ ਕੁਮਾਰ ਜੀ, ਅਮਨਪ੍ਰੀਤ ਕੌਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਮਨਜੀਤ, ਅਮਨਪ੍ਰੀਤ ਕੌਰ, ਨਵਨੀਤ ਕੌਰ, ਰਜਨੀ ਬਾਲਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਫੋਟੋ ਕੈਪਸ਼ਨ : ਡਾ. ਮਾਨਵ ਸੈਣੀ ਜੀ ਨੂੰ ਕੇ ਐਮ ਐਸ ਕਾਲਜ ਦੇ ਪ੍ਰਿੰਸੀਪਲ ਦਾ ਨਿਯੁਕਤੀ ਪੱਤਰ ਭੇਂਟ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾ. ਬਲਕਾਰ ਸਿੰਘ, ਡਾ. ਵਿਸ਼ਾਲ ਕਾਲੀਆ,ਸਤੀਸ਼ ਕਾਲੀਆ,ਠਾਕੁਰ ਬਲਦੇਵ ਸਿੰਘ ਅਤੇ ਡਾ. ਰਾਜੇਸ਼ ਕੁਮਾਰ ।