Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਜੀ.ਐੱਸ.ਟੀ.ਰਿਟਰਨ ਫਾਇਲਿੰਗ ‘ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਜੀ.ਐੱਸ.ਟੀ.ਰਿਟਰਨ ਫਾਇਲਿੰਗ ‘ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ 7 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਜੀ.ਐੱਸ.ਟੀ. ਰਿਟਰਨ ਫਾਇਲਿੰਗ ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੀ.ਐੱਸ.ਟੀ. ਰਿਟਰਨ ਭਰਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀ ਪ੍ਰੈਕਟੀਕਲ ਸਮਝ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਮੁੱਖ ਵਕਤਾ ਡਾ. ਗਗਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਛੋਟੀਆਂ-ਛੋਟੀਆਂ ਗਲਤੀਆਂ ਤੋਂ ਬਚ ਕੇ ਅਤੇ ਸਮੇਂ-ਸਿਰ ਰਿਟਰਨ ਫਾਇਲ ਕਰਕੇ ਕਾਰੋਬਾਰ ਵਿੱਚ ਸੁਚੱਜਾਪਣ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਨਲਾਈਨ ਪੋਰਟਲ ਦੀ ਵਰਤੋਂ, ਲਾਜ਼ਮੀ ਦਸਤਾਵੇਜ਼ਾਂ ਦੀ ਤਿਆਰੀ ਅਤੇ ਰਿਟਰਨ ਫਾਇਲ ਕਰਨ ਦੇ ਅਹਿਮ ਨੁਕਤੇ ਵੀ ਸਮਝਾਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਪੇਸ਼ੇਵਰ ਜੀਵਨ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਕਮਰਸ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।