Prime Punjab Times

Latest news
ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ਤਹਿਤ ਹਿੰਦੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ਤਹਿਤ ਹਿੰਦੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਭਾਰਤੀ ਗਿਆਨ ਪਰੰਪਰਾ ਲੜੀ ਤਹਿਤ ‘ਹਿੰਦੀ ਸਾਹਿਤਯ ਮੇਂ ਭਾਰਤੀਯ ਮੂਲਯ’ ਵਿਸ਼ੇ ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਹਿੰਦੀ ਵਿਭਾਗ ਦੇ ਮੁਖੀ ਡਾ. ਦਵਿੰਦਰ ਕੁਮਾਰ ਨੇ ਹਿੰਦੀ ਸਾਹਿਤ ਵਿੱਚ ਭਾਰਤੀ ਮੁੱਲਾਂ ਦੀ ਹੋਂਦ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਹਨਾਂ ਨੇ ਕਬੀਰ, ਗੁਰੂ ਨਾਨਕ, ਤੁਲਸੀਦਾਸ, ਸੂਰਦਾਸ ਅਤੇ ਅਜਿਹੇ ਕਈ ਸੰਤਾਂ-ਭਗਤਾਂ ਦੀ ਬਾਣੀ ਵਿੱਚੋਂ ਉਦਾਹਰਨਾ ਦਿੰਦੇ ਹੋਏ ਹਿੰਦੀ ਸਾਹਿਤ ਵਿੱਚ ਭਾਰਤੀ ਕਦਰਾਂ-ਕੀਮਤਾਂ ਦੀ ਮਹੱਤਤਾ ਦਰਸਾਈ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਡਾ. ਸਤਵੰਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਵੀ ਮੌਜੂਦ ਸਨ। ਅੰਤ ਵਿੱਚ ਡਾ. ਦਵਿੰਦਰ ਕੁਮਾਰ ਨੇ ਵਿਦਿਆਰਥੀਆਂ ਲਈ ਅਜਿਹੇ ਲੈਕਚਰਾਂ ਦੀ ਸੀਰੀਜ਼ ਸ਼ੁਰੂ ਕਰਨ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦਾ ਧੰਨਵਾਦ ਕੀਤਾ।

error: copy content is like crime its probhihated