Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਨੇ ‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਅੰਤਰ-ਕਾਲਜ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਨੇ ‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਅੰਤਰ-ਕਾਲਜ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਵਿਭਾਗ ਦੇ ਬਾਈਟ ਬਸਟਰ ਕਲੱਬ ਵੱਲੋਂ ਆਈ. ਕਿਊ. ਏ. ਸੀ. ਅਤੇ ਆਈ. ਆਈ. ਸੀ. ਦੇ ਸਹਿਯੋਗ ਨਾਲ ‘ਰਾਸ਼ਟਰੀ ਤਕਨਾਲੋਜੀ ਦਿਵਸ’ ਨੂੰ ਸਮਰਪਿਤ ਮਾਈਂਡ ਸਵੀਪਰ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਪਵਿੱਤਰਜੀਤ ਕੌਰ ਦੁਆਰਾ ਆਏ ਹੋਏ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਹੋਈ। ਇਸ ਦੌਰਾਨ ਮੈਡਮ ਕਮਲਜੀਤ ਕੌਰ ਮੁਖੀ ਕੰਪਿਊਟਰ ਵਿਭਾਗ ਵੱਲੋਂ ‘ਰਾਸ਼ਟਰੀ ਤਕਨਾਲੋਜੀ ਦਿਵਸ’ ਬਾਰੇ ਵਿਸਤਾਰ ਵਿੱਚ ਚਰਚਾ ਕਰਦਿਆਂ ਦੱਸਿਆ ਕਿ ਇਹ ਦਿਵਸ ਹਰ ਸਾਲ 11 ਮਈ ਨੂੰ 1998 ਵਿੱਚ ਭਾਰਤ ਵੱਲੋਂ ਕੀਤੇ ਗਏ ਪਰਮਾਣੂ ਪਰੀਖਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਵਿਗਿਆਨ ਅਤੇ ਤਕਨਾਲੋਜੀ ਦੀ ਤਰੱਕੀ ਅਤੇ ਨਵੀਨ ਉਪਰਾਲਿਆਂ ਨੂੰ ਉਜਾਗਰ ਕਰਨ ਲਈ ਮਨਾਇਆ ਜਾਂਦਾ ਹੈ। ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਇਸ ਵਿੱਚ ਲੋਗੋ ਡਿਜ਼ਾਇਨਿੰਗ, ਟੈਗ ਲਾਈਨ, ਪ੍ਰੈਜੈਂਟੇਸ਼ਨ,ਟਾਈਪਿੰਗ, ਵੈਬ ਪੇਜ ਡਿਵੈਲਪਮੈਂਟ, ਰੀਲ ਮੇਕਿੰਗ ਆਦਿ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ‌ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਅਧਿਆਪਕ ਸਹਿਬਾਨ ਦਾ ਧੰਨਵਾਦ ਕੀਤਾ। ਇਸ ਦੌਰਾਨ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।