Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing KMS ਕਾਲਜ ਦੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ.ਮਾਨਵ ਸੈਣੀ

KMS ਕਾਲਜ ਦੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 10 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਵੰਬਰ 2025 ਸੈਸ਼ਨ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਤੀਰਥ ਰਾਮ ਨੇ ਐਸ.ਜੀ.ਪੀ.ਏ 9.40 ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅਰਪਨਾ ਪੁੱਤਰੀ ਸੁਖਵੀਰ ਸਿੰਘ, ਮੁਸਕਾਨ ਪੁੱਤਰੀ ਕਸ਼ਮੀਰੀ ਲਾਲ ਅਤੇ ਰਿਤਿਕਾ ਦੇਵੀ ਪੁੱਤਰੀ ਰਾਜੇਸ਼ ਸਿੰਘ ਕਟੋਚ ਨੇ ਐਸ.ਜੀ.ਪੀ.ਏ 9.10 ਨਾਲ ਦੂਸਰਾ ਸਥਾਨ ਸਾਂਝਾ ਕੀਤਾ, ਜਦਕਿ ਕਾਜਲ ਪੁੱਤਰੀ ਰਘਵੀਰ ਸਿੰਘ ਨੇ ਐਸ.ਜੀ.ਪੀ.ਏ 7.70 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਮੁਸਕਾਨ ਆਦਿ ਵੀ ਮੌਜੂਦ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।