Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ

ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ

ਬਟਾਲਾ, 10ਅਪ੍ਰੈਲ (ਅਵਿਨਾਸ਼ ਸ਼ਰਮਾ) 

: ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੇ ਹੁਕਮਾਂ ਅਤੇ ਥਾਣਾ ਸਿਟੀ ਬਟਾਲਾ ਦੇ ਇੰਚਾਰਜ ਦੀ ਅਗਵਾਈ ਹੇਠ ਬਟਾਲਾ ਪੁਲਿਸ ਵੱਲੋਂ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ।

ਏ.ਐਸ.ਆਈ ਸਤਨਾਮ ਸਿੰਘ ਅਤੇ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਨਿਕਲੀ ਹੋਈ ਸੀ। ਜਦੋਂ ਪੁਲਿਸ ਪਾਰਟੀ ਬੱਕਰਘਾਟ ਨੇੜੇ ਬੈਂਕ ਕਲੋਨੀ ਇਲਾਕੇ ਵਿੱਚ ਪੁੱਜੀ ਤਾਂ ਉਥੇ ਸਪੈਸ਼ਲ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ।

ਇਸ ਦੌਰਾਨ ਅੰਮ੍ਰਿਤਸਰ ਬਾਈਪਾਸ ਵੱਲੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਆ ਰਿਹਾ ਨੌਜਵਾਨ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸਨੂੰ ਪੁਲਿਸ ਨੇ ਫੁਰਤੀ ਨਾਲ ਕਾਬੂ ਕਰ ਲਿਆ।

ਪੜਤਾਲ ਦੌਰਾਨ ਨੌਜਵਾਨ ਨੇ ਆਪਣਾ ਨਾਮ ਰਾਹੁਲ ਮਸੀਹ ਵਾਸੀ ਦੀਪੇਵਾਲ (ਹਾਲ ਵਾਸੀ ਉਮਰਪੁਰਾ, ਬਟਾਲਾ) ਦੱਸਿਆ। ਮੋਟਰਸਾਈਕਲ ਦੇ ਕਾਗਜ਼ਾਤ ਨਾ ਹੋਣ ‘ਤੇ ਸਖ਼ਤੀ ਨਾਲ ਪੁੱਛਗਿੱਛ ਕਰਨ ‘ਤੇ ਉਸਨੇ ਕਬੂਲਿਆ ਕਿ ਮੋਟਰਸਾਈਕਲ ਕੁਝ ਦਿਨ ਪਹਿਲਾਂ ਚੋਰੀ ਕੀਤਾ ਸੀ ਅਤੇ ਵੇਚਣ ਲਈ ਗਾਹਕ ਦੀ ਭਾਲ ਕਰ ਰਿਹਾ ਸੀ।

ਪੁਲਿਸ ਵੱਲੋਂ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 303(2) ਅਤੇ 317(2) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਚੋਰੀਆਂ ਦੇ ਮਾਮਲਿਆਂ ਬਾਰੇ ਵੀ ਖੁਲਾਸੇ ਹੋ ਸਕਦੇ ਹਨ।