Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜੀਵਨਸ਼ੈਲੀ ਬਦਲ ਕੇ ਸਿਹਤਮੰਦ ਰਹਿਣਾ ਸੰਭਵ : ਡਾ.ਸ਼ੁਦੇਸ਼ ਰਾਜਨ

ਜੀਵਨਸ਼ੈਲੀ ਬਦਲ ਕੇ ਸਿਹਤਮੰਦ ਰਹਿਣਾ ਸੰਭਵ : ਡਾ.ਸ਼ੁਦੇਸ਼ ਰਾਜਨ

ਗੜ੍ਹਦੀਵਾਲਾ 11 ਅਪ੍ਰੈਲ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਜੀ ਦੀ ਅਗਵਾਈ ਹੇਠ ਸੀ.ਐਚ.ਸੀ. ਭੂੰਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ੁਦੇਸ਼ ਰਾਜਨ ਨੇ ਜਾਨਕਾਰੀ ਦਿੰਦਿਆ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗਰੂਕ ਕਰਨਾ ਹੈ ਜਿਸ ਦੀ ਇਸ ਵਾਰ ਦੀ ਥੀਮ “ਸਿਹਤ ਲਈ ਇਕਜੂੱਟ, ਵਿਿਗਆਨ ਦੇ ਨਾਲ ਖੜ੍ਹੇ ” ਹੈ।ਇਸ ਮੌਕੇ ਉਹਨਾਂ ਨੇ ਕਿਹਾ ਕਿ ਅੱਜ ਕੱਲ ਲੋਕਾਂ ਦੀ ਜੀਵਨ ਸ਼ੈਲੀ ਅਤੇ ਖਾਣ ਪੀਣ ਦੀਆਂ ਆਦਤਾਂ ਵਿਗੜ ਗਈਆਂ ਹਨ ਇਸ ਕਾਰਨ ਬਿਮਾਰੀਆਂ ਦੇ ਮਾਮਲੇ ਵਿੱਚ ਵਾਧਾ ਹੋਇਆ ਹੈ। ਲੋਕ ਛੋਟੀ ਉਮਰ ਵਿੱਚ ਹੀ ਮੋਟਾਪਾ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀਆਂ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਬਿਮਾਰੀ ਨੂੰ ਰੋਕਣ ਲਈ ਜੀਵਨ ਸ਼ੈਲੀ ਵਿੱਚ ਅਤੇ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਕਰਨਾ ਜਰੂਰੀ ਹੈ । ਬਾਜ਼ਾਰੂ ਅਤੇ ਪੈਕੇਟ ਬੰਦ ਖਾਣੇ ਦੀ ਜਗ੍ਹਾ ਘਰ ਦਾ ਬਣਿਆ ਖਾਣਾ , ਮੌਸਮੀ ਫਲਾਂ ਦਾ ਸੇਵਨ ਕਰਨਾ ਅਤੇ ਕਸਰਤ ਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਅਸੀ ਆਪਣੇ-ਆਪ ਨੂੰ ਬਚਾਅ ਸਕਦੇ ਹਾਂ ।ਪਰ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਾਉਣਾ ਵੀ ਜਰੂਰੀ ਹੈ ਸਿਹਤ ਜਾਂਚ ਤੁਹਾਡੇ ਸਰੀਰ ਦੀ ਸਿਹਤ ਅਤੇ ਤੁਹਾਨੂੰ ਕਿਹੜੀਆਂ ਬਿਮਾਰੀਆਂ ਦਾ ਖਤਰਾ ਹੈ ਇਹ ਨਿਰਧਾਰਿਤ ਕਰਨ ਵਿੱਚ ਮਦਦ ਕਰਦੀ ਜੇਕਰ ਕਿਸੇ ਬਿਮਾਰੀ ਦਾ ਜਲਦੀ ਪਤਾ ਲੱਗ ਜਾਂਦਾ ਹੈ ਤਾਂ ਇਸਦਾ ਆਸਾਨੀ ਨਾਲ ਇਲਾਜ ਕੀਤਾ ਜਾ ਸਕਦਾ ਹੈ। ਅਗੇ ਉਨ੍ਹਾ ਕਿਹਾ ਕਿ ਜੇਕਰ ਗਰਭਵਤੀ ਔਰਤ ਦਾ ਗਰਭਅਵਸਥਾ ਦੌਰਾਨ ਸਰੀਰਕ ਅਤੇ ਮਾਨਸਿਕ ਤੌਰ ਤੇ ਪੂਰਾ ਖਿਆਲ ਰੱਖਿਆ ਜਾਂਦਾ ਹੈ ਤਾਂ ਸਿਹਤਮੰਦ ਬੱਚੇ ਦਾ ਜਨਮ ਹੁੰਦਾ ਹੈ। ਬੱਚੇ ਦੇ ਜਨਮ ਤੋਂ ਬਾਅਦ ਉਸਨੂੰ ਸਭ ਤੋਂ ਪਹਿਲਾਂ ਮਾਂ ਦਾ ਦੁੱਧ ਪਿਆਉਣਾ ਜ਼ਰੂਰੀ ਹੈ ਅਤੇ ਇਸਦੇ ਨਾਲ ਹੀ ਉਸਦਾ ਸੰਪੂਰਨ ਟੀਕਾਕਰਣ ਵੀ ਜ਼ਰੂਰੀ ਹੈ।ਇਸ ਮੌਕੇ ਡਾ. ਨਰਿੰਦਰਪਾਲ ਸਿੰਘ, ਸਰਜੀਕਲ ਸਪੈਸ਼ਲਿਸਟ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਹੋਣਾ ਬਹੁਤ ਜਰੂਰੀ ਹੈ । ਫਿਰ ਵੀ ਜੇਕਰ ਸਿਹਤ ਪ੍ਰਤੀ ਕੋਈ ਮੁਸ਼ਕਿਲ ਆਉਦੀ ਹੈ ਤਾਂ ਨਜਦੀਕੀ ਸਿਹਤ ਕੈਂਦਰ ਵਿਖੇ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ ।ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ. ਬਲਵਿੰਦਰ ਸਿੰਘ ਚੀਫ ਫਾਰਮੇਸੀ ਅਫਸਰ, ਗਗਨਦੀਪ ਕੌਰ, ਗੁਰਿੰਦਰਜੀਤ ਸਿੰਘ, ਸੁਰਜੀਤ ਸਿੰਘ ਅਤੇ ਆਮ ਲੋਗ ਹਾਜ਼ਰ ਸਨ ।