Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼

ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼

ਬਟਾਲਾ (ਅਵਿਨਾਸ਼ ਸ਼ਰਮਾ ) 

: ਸਹਾਰਾ ਕਲੱਬ ਵੱਲੋਂ ਸਮਾਜ ਸੇਵਾ ਦੀ ਇਕ ਵਿਲੱਖਣ ਮਿਸਾਲ ਕਾਇਮ ਕਰਦੇ ਹੋਏ ਬਟਾਲਾ ਰੇਲਵੇ ਸਟੇਸ਼ਨ ‘ਤੇ ਗਰਮੀਆਂ ਦੇ ਪੂਰੇ ਸੀਜ਼ਨ ਲਈ ਛਬੀਲ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ 50 ਜ਼ਰੂਰਤਮੰਦ ਲੋਕਾਂ ਨੂੰ ਪੈਨਸ਼ਨਾਂ ਵੰਡ ਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ।

ਛਬੀਲ ਦਾ ਉਦਘਾਟਨ ਧਿਆਨਪੁਰ ਧਾਮ ਦੇ ਗੱਦੀ ਨਸ਼ੀਨ ਸ੍ਰੀ ਰਾਮ ਸੁੰਦਰ ਦਾਸ ਮਹਾਰਾਜ ਜੀ ਦੇ ਆਦੇਸ਼ਾਂ ਅਨੁਸਾਰ ਸ੍ਰੀ ਨੰਦੀ ਬਾਬਾ ਜੀ ਵੱਲੋਂ ਗੁਰੂ ਮਹਾਰਾਜ ਬਾਵਾ ਲਾਲ ਦਿਆਲ ਮਹਾਰਾਜ ਦੇ ਜੈਕਾਰਿਆਂ ਨਾਲ ਕੀਤਾ ਗਿਆ। ਇਸ ਮੌਕੇ ਸਫਰ ਕਰ ਰਹੇ ਯਾਤਰੀਆਂ ਨੂੰ ਰੇਲ ਗੱਡੀਆਂ ਵਿੱਚ ਵੀ ਠੰਢੇ ਮਿੱਠੇ ਪਾਣੀ ਦੀ ਸੇਵਾ ਪ੍ਰਦਾਨ ਕੀਤੀ ਗਈ।

ਸਮਾਗਮ ਦੌਰਾਨ ਸਹਾਰਾ ਕਲੱਬ ਦੇ ਵਲੰਟੀਅਰਾਂ ਅਤੇ ਮੈਂਬਰਾਂ ਦੇ ਨਾਲ ਸਟੇਸ਼ਨ ਸੁਪਰਡੈਂਟ ਸ੍ਰੀ ਬਿਊਮ ਰਾਜਪੂਤ, ਜੀ.ਆਰ.ਪੀ. ਦੇ ਪ੍ਰਤਾਪ ਸਿੰਘ ਅਤੇ ਆਰ.ਪੀ.ਐਫ. ਦੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ ਭੁੱਲਰ, ਗਿਆਨੀ ਭੁਪਿੰਦਰ ਸਿੰਘ ਕਾਲੜਾ, ਮਾ. ਜਗਿੰਦਰ ਸਿੰਘ ਅੱਚਲੀ ਗੋਟ, ਰਾਜ ਕੁਮਾਰ ਨੰਥ, ਰਾਜਨ ਮਲਹੋਤਰਾ, ਕਲੱਬ ਚੇਅਰਮੈਨ ਰਾਜੀਵ ਖੁਲਰ, ਪ੍ਰਵੀਨ ਅਗਰਵਾਲ, ਵਿਨੋਦ ਸਚਦੇਵਾ ਅਤੇ ਸੁਭਾਸ਼ ਸ਼ਰਮਾ ਵੀ ਹਾਜ਼ਰ ਸਨ।

ਉਦਘਾਟਨ ਉਪਰੰਤ ਖਜ਼ਾਨਚੀ ਵਿਸ਼ਾਲ ਕੁਮਾਰ ਅਤੇ ਚਰਨਜੀਤ ਸਿੰਘ ਪਾਰੋਵਾਲ ਵੱਲੋਂ 50 ਲੋੜਵੰਦ ਲੋਕਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਸਹਾਰਾ ਕਲੱਬ ਦੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸ. ਚਰਨਜੀਤ ਸਿੰਘ ਨੇ ਵਰਿੰਦਾਵਨ ਲਈ ਇਕ ਧਾਰਮਿਕ ਯਾਤਰਾ ਪੈਕੇਜ ਦਾ ਵੀ ਐਲਾਨ ਕੀਤਾ।

ਸਮਾਗਮ ਦੇ ਅੰਤ ਵਿੱਚ ਕਲੱਬ ਵੱਲੋਂ ਸਾਰੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਰੀਬ ਦਾਸ, ਨੀਟਾ, ਬਿਕਰਮਜੀਤ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਅਸ਼ੋਕ ਲੂਣਾ, ਰਤਨ ਬਟਵਾਲ, ਅਨਿਲ ਸਹਿਦੇਵ, ਗੁਰਦੀਪ ਸਿੰਘ ਭੱਲਾ, ਸੁਖਜਿੰਦਰ ਸਿੰਘ, ਵਿਪਨ ਹਾਂਡਾ, ਰਮੇਸ਼ ਸਚਦੇਵਾ, ਸੁਮਿਤ ਗੁਪਤਾ, ਸੁਰਿੰਦਰ ਬਾਵਾ, ਲਵ ਪੰਡਿਤ, ਓਮ ਪ੍ਰਕਾਸ਼, ਬਲਜੀਤ ਸਿੰਘ, ਡਾ. ਹਰਪਾਲ ਸਿੰਘ, ਨਰੇਸ਼ ਵਰਮਾ, ਪ੍ਰੇਮ, ਸਰਬਦੀਪ ਕੌਰ, ਕਿਰਨ ਨੰਥ, ਗੀਤਾ ਅਗਰਵਾਲ, ਅਨੀਤਾ ਕੱਦ, ਕਿਰਨ ਚੱਡਾ, ਸਵੀਤਰੀ ਸ਼ਰਮਾ ਸਮੇਤ ਹੋਰ ਕਈ ਸਤਿਕਾਰਯੋਗ ਵਿਅਕਤੀ ਮੌਜੂਦ ਸਨ।

error: copy content is like crime its probhihated