Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ

ਟਾਂਡਾ ਉੜਮੁੜ, 13 ਅਪ੍ਰੈਲ (ਚੌਧਰੀ) 

ਵਿਧਾਇਕ ਨੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ।

ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਜਿਨ੍ਹਾਂ ਨਾਲ ਹਲਕਾ ਵਾਸੀਆਂ ਨੂੰ ਵੱਡੀਆਂ ਸਹੂਲ਼ਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਲਾਕੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਇਲਾਕੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਹਰ ਖਿੱਤੇ ਨੂੰ ਛੂਹਿਆ ਗਿਆ ਹੈ ਤਾਂ ਜੋ ਸਮਾਜ ਦੇ ਹਰ ਇੱਕ ਵਰਗ ਤੱਕ ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚ ਸਕੇ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਮੁੱਖ ਮੰਤਰੀ ਦਾ ਸਵਾਗਤ ਕਰਨ ਅਤੇ ਵਿਕਾਸ ਦੇ ਇਸ ਇਤਿਹਾਸਕ ਮੌਕੇ ਦੇ ਗਵਾਹ ਬਨਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ 4 ਸਾਲ ਦੌਰਾਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਜਿਨ੍ਹਾਂ ਬਾਰੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਜਿਸ ਦੇ ਸਦਕਾ ਅੱਜ ਸੂਬੇ ਦੇ ਲੋਕ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉੜਮੁੜ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਡੇ ਪੱਧਰ ‘ਤੇ ਲਾਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ 15 ਅਪ੍ਰੈਲ ਨੂੰ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਕੈਪਸ਼ਨ: ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਸੋਮਵਾਰ ਸ਼ਾਮ ਨੂੰ ਟਾਂਡਾ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ 15 ਅਪ੍ਰੈਲ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।