Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਗ੍ਰੀਨ ਭਾਰਤ ਪ੍ਰੋਜੈਕਟ’ ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਗ੍ਰੀਨ ਭਾਰਤ ਪ੍ਰੋਜੈਕਟ’ ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 15 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਅਤੇ ਐੱਨ.ਐੱਸ.ਐੱਸ. ਦੇ ਸਹਿਯੋਗ ਨਾਲ “ਗ੍ਰੀਨ ਭਾਰਤ ਪ੍ਰੋਜੈਕਟ” ਦੇ ਅਧੀਨ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦੇ ਮੁੱਖ ਵਕਤਾ ਡਾ. ਅਮਨਦੀਪ ਸਿੰਘ (ਖੇਤੀਬਾੜੀ ਵਿਭਾਗ) ਨੇ ਵਿਦਿਆਰਥੀਆਂ ਨੂੰ ਔਸ਼ਧੀ ਪੌਦਿਆਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਸਹੀ ਉਪਯੋਗ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਪੌਦੇ ਸਾਡੇ ਸਿਹਤ ਲਈ ਬਹੁਤ ਲਾਭਦਾਇਕ ਹਨ ਅਤੇ ਇਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪ੍ਰਕਿਰਤੀ ਸੁਰੱਖਿਆ ਲਈ ਆਪਣਾ ਯੋਗਦਾਨ ਦੇਣ ਦਾ ਸੰਕਲਪ ਲਿਆ।ਇਸ ਮੌਕੇ ਨੋਡਲ ਅਫ਼ਸਰ ਮੈਡਮ ਕੁਸ਼ਮਾ, ਪ੍ਰੋਜੈਕਟ ਕੋਆਰਡੀਨੇਟਰ ਮੈਡਮ ਮਨਦੀਪ ਕੌਰ, ਮੈਡਮ ਸੋਨਾ ਕੁਮਾਰੀ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated