Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 16 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਵੰਬਰ 2025 ਸੈਸ਼ਨ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਬੀ.ਸੀ.ਏ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਹਰਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, ਅਤੇ ਸਿਮਰਨਜੀਤ ਕੌਰ ਪੁੱਤਰੀ ਦਲਜੀਤ ਸਿੰਘ ਨੇ ਐਸ.ਜੀ.ਪੀ.ਏ 9.35 ਪ੍ਰਾਪਤ ਕਰਕੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਰੋਹਿਤ ਕੁਮਾਰ ਪੁੱਤਰ ਸੁਭਾਸ਼ ਚੰਦਰ ਨੇ ਐਸ.ਜੀ.ਪੀ.ਏ 9.26 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਲਵਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਨੇ ਐਸ.ਜੀ.ਪੀ.ਏ 9.13 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਰੇਨੂੰ, ਹਰਦੀਪ ਕੌਰ, ਪ੍ਰੀਤੀ ਅਤੇ ਪਰਦੀਪ ਕੁਮਾਰ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।