Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ*

*ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ*

ਬਟਾਲਾ, 16 ਅਪ੍ਰੈਲ (ਅਵਿਨਾਸ਼ ਸ਼ਰਮਾ) 

ਨਗਰ ਨਿਗਮ ਬਟਾਲਾ 95.72 ਕਰੋੜ ਰੁਪਏ ਅਤੇ ਮੰਡੀ ਬੋਰਡ 16.05 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚੇਗਾ, ਲੋਕ ਨਿਰਮਾਣ ਵਿਭਾਗ ਵੱਲੋਂ 65.09 ਕਰੋੜ ਰੁਪਏ ਸੜਕਾਂ ਦੇ ਨਿਰਮਾਣ ’ਤੇ ਖਰਚੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਬਟਾਲਾ ਹਲਕੇ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਲੋਕ ਨਿਰਮਾਣ ਵਿਭਾਗ ਵੱਲੋਂ 42.56 ਕਰੋੜ ਰੁਪਏ ਅਤੇ ਮੰਡੀ ਬੋਰਡ ਵੱਲੋਂ 34.97 ਕਰੋੜ ਖਰਚੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗ੍ਰੇਟਰ ਕੈਲਾਸ਼ ਕਲੋਨੀ ਦੇ ਨੇੜੇ ਹੰਸਾਲੀ ਨਾਲੇ, ਸਰਪੰਚ ਟੋਕਾ ਫੈਕਟਰੀ ਦੇ ਨੇੜੇ ਕਸੂਰ ਨਾਲੇ ਅਤੇ ਕੋਟਲਾ ਮੂਸਾ ਨਾਲੇ ’ਤੇ ਪੁਲ ਬਣਨਗੇ-ਭਗਵੰਤ ਸਿੰਘ ਮਾਨ*

ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਪੱਕੇ ਹੱਲ ਲਈ ਬਟਾਲਾ ਵਿੱਚ ਛੇਤੀ ਨਵਾਂ ਬੱਸ ਅੱਡਾ ਬਣੇਗਾ-ਭਗਵੰਤ ਸਿੰਘ ਮਾਨ*

ਬਟਾਲਾ ਵਿੱਚ ਨਵੀਂ ਪੁਲਿਸ ਲਾਈਨ ਬਣਾਉਣ ਲਈ 14.81 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ-ਭਗਵੰਤ ਸਿੰਘ ਮਾਨ*

ਸਾਲ 2022 ਵਿੱਚ ਲੋਕਾਂ ਨੇ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਅਕਾਲੀ-ਕਾਂਗਰਸ ਦੀ ਲੁੱਟ ਦਾ ਅੰਤ ਕੀਤਾ, 2027 ਵਿੱਚ ਵੀ ਲੋਕ ਰਵਾਇਤੀ ਪਾਰਟੀਆਂ ਨੂੰ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ*

ਕਾਂਗਰਸੀ, ਅਕਾਲੀ ਅਤੇ ਭਾਜਪਾਈਆਂ ਨੂੰ ਆਮ ਲੋਕ ਪਸੰਦ ਨਹੀਂ, ਗਲਤੀ ਨਾਲ ਹੱਥ ਮਿਲਾ ਵੀ ਲੈਣ ਤਾਂ ਸੈਨੀਟਾਈਜ਼ਰ ਨਾਲ ਸਾਫ ਕਰਦੇ ਹਨ-ਭਗਵੰਤ ਸਿੰਘ ਮਾਨ*

ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ*

: ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਅਕਾਲੀ-ਕਾਂਗਰਸ ਦੀ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਲੁੱਟ ਦਾ ਅੰਤ ਕਰ ਦਿੱਤਾ ਅਤੇ ਸਾਲ 2027 ਵਿੱਚ ਵੀ ਇਨ੍ਹਾਂ ਨੂੰ ਵਾਪਸੀ ਨਹੀਂ ਕਰਨ ਦੇਣਗੇ, ਜਦੋਂ ਕਿ ਪਿਛਲੀਆਂ ਸਰਕਾਰਾਂ ‘ਤੇ ਆਪਣੇ-ਆਪ ਨੂੰ ਬਚਾਉਣ ਲਈ ਜਾਣਬੁੱਝ ਕੇ ਬੇਅਦਬੀ ਵਿਰੋਧੀ ਕਾਨੂੰਨਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਆਮ ਲੋਕਾਂ ਤੋਂ ਦੂਰ ਹੋ ਗਈਆਂ ਸਨ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਦਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਪ੍ਰਦਾਨ ਕਰਨ ਅਤੇ ਜਵਾਬਦੇਹੀ ਦੇ ਸੁਮੇਲ ਨਾਲ ਅੱਗੇ ਵਧ ਰਹੀ ਹੈ।
ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੇ ਜਾਣਬੁੱਝ ਕੇ ਬੇਅਦਬੀ ਵਿਰੁੱਧ ਕਮਜ਼ੋਰ ਕਾਨੂੰਨ ਬਣਾਇਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਨਾ ਮਿਲੇ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਇਹ ਵੀ ਡਰਦੇ ਸਨ ਕਿ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਅਪਰਾਧ ਦੀ ਸਜ਼ਾ ਮਿਲੇਗੀ ਜਿਸ ਕਾਰਨ ਇਨ੍ਹਾਂ ਨੇ ਕਾਨੂੰਨ ਹੀ ਕਮਜ਼ੋਰ ਬਣਾ ਦਿੱਤਾ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪਾਸ ਕੀਤਾ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘਿਨਾਉਣਾ ਗੁਨਾਹ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ, ਭਾਈਚਾਰਾ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ, “ਹੁਣ ਇਸ ਨਾ-ਮੁਆਫ਼ੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਬਾਕੀਆਂ ਲਈ ਮਿਸਾਲੀ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਇਸ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।” ਉਨ੍ਹਾਂ ਅੱਗੇ ਕਿਹਾ, “ਜੇਕਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸੂਬੇ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਇਹ ਹੋਰ ਕਿੱਥੇ ਹੋ ਸਕਦਾ ਹੈ।” ਇਸ ਕਾਨੂੰਨ ਨੂੰ ਬੇਅਦਬੀ ਰੋਕਣ ਲਈ ਇਤਿਹਾਸਕ ਮੀਲ ਪੱਥਰ ਕਰਾਰ ਦਿੱਤਾ।
ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ ਕਿਉਂਕਿ ਇਹ ਸਾਰਾ ਯਤਨ ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ।” ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਨੂੰ ਚੁਣੌਤੀ ਦਿੰਦੇ ਹੋਏ ਪੁੱਛਿਆ, “15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਵੱਖ-ਵੱਖ ਮਾਫੀਏ ਨੂੰ ਸਰਪ੍ਰਸਤੀ ਦਿੱਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਘੜਨ ਬਦਲੇ ਉਨ੍ਹਾਂ ਨੇ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਦਿੱਤੀ ਸੀ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ,” ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਬੇਪਰਦ ਕੀਤਾ ਹੈ।

ਉਨ੍ਹਾਂ ਕਿਹਾ, “ਸਿਰਫ ਇਹ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦੇਣਾ ਵੀ ਯਕੀਨੀ ਬਣਾਇਆ।” ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ‘ਚ ਦਰਜ ਹਨ।” ਉਨ੍ਹਾਂ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਗੋਲੀਆਂ ਅਤੇ ਫਿਰ ਨਸ਼ੀਲੇ ਪਦਾਰਥ (ਚਿੱਟੇ) ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਇਸ ਵਪਾਰ ਨੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਸੂਬੇ ਭਰ ਵਿੱਚ ਪੈਰ ਪਸਾਰੇ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਸੂਬੇ ਵਿੱਚ ਇਹਨਾਂ ਆਗੂਆਂ ਦੇ ਸਰਕਾਰੀ ਵਾਹਨਾਂ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ੇ ਦਾ ਸ਼ਿਕਾਰ ਹੋ ਗਏ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੇ ਪਾਪ ਮੁਆਫੀ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਲੋਕ ਕਦੇ ਵੀ ਮੁਆਫ਼ ਨਹੀਂ ਕਰ ਸਕਦੇ ਜੋ ਲੋਕਾਂ ਦੇ ਮਨਾਂ ਵਿੱਚ ਅਜੇ ਵੀ ਤਾਜ਼ਾ ਹਨ।” ਉਨ੍ਹਾਂ ਨੇ ਇਨ੍ਹਾਂ ਨੂੰ ਮੌਕਾਪ੍ਰਸਤ ਆਗੂ ਦੱਸਿਆ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਬਦਲਦੇ ਹਨ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਵਿੱਚ ਵੀ ਲੋਕਾਂ ਦਾ ਭਾਰੀ ਇਕੱਠ ਸੂਬਾ ਸਰਕਾਰ ਪ੍ਰਤੀ ਲੋਕਾਂ ਦੇ ਸਮਰਥਨ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਪਰ ਇਨ੍ਹਾਂ ਆਗੂਆਂ ਨੇ ਬਿਜਲੀ ਖਰੀਦ ਸਮਝੌਤਿਆਂ ਤੋਂ ਅਤੇ ਨਿੱਜੀ ਫਰਮਾਂ ਤੋਂ ਸੂਬੇ ਨੂੰ ਸਪਲਾਈ ਕੀਤੇ ਗਏ ਕੋਲੇ ਤੋਂ ਵੀ ਪੈਸਾ ਕਮਾਇਆ।” ਉਨ੍ਹਾਂ ਅੱਗੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ ਅਤੇ 2024-25 ਵਿੱਚ ਇਸ ਖਾਣ ਨੇ 70 ਲੱਖ ਮੀਟ੍ਰਿਕ ਟਨ ਕੋਲੇ ਦੀ ਸਪਲਾਈ ਦਾ ਟੀਚਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, “ਅਕਤੂਬਰ 2022 ਵਿੱਚ ਪਛਵਾੜਾ ਤੋਂ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ ‘ਆਪ’ ਸਰਕਾਰ ਨੇ 1,462 ਕਰੋੜ ਰੁਪਏ ਦੀ ਬਚਤ ਕੀਤੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਬਾਦਲ ਅਜਿਹੇ ਵਾਅਦੇ ਕਰ ਰਹੇ ਹਨ ਜੋ ਕਦੇ ਪੂਰੇ ਨਹੀਂ ਕੀਤੇ ਜਾ ਸਕਦੇ ਅਤੇ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸੱਤਾ ਮੁੜ ਹਾਸਲ ਕਰਨ ਪ੍ਰਤੀ ਉਹਨਾਂ ਦੀ ਬੇਚੈਨੀ ਨੂੰ ਦਰਸਾਉਂਦੇ ਹਨ ਪਰ ਉਨ੍ਹਾਂ ਨੂੰ ਕਦੇ ਵੀ ਸੂਬੇ ਦੀ ਸੱਤਾ ਹਾਸਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਸਵੇਰੇ ਹੀ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਵਾਰੋ-ਵਾਰੀ ਆਪਣੇ ਕਾਰਜਕਾਲ ਦੌਰਾਨ ਸੂਬੇ ਦੀ ਦੌਲਤ ਨੂੰ ਲੁੱਟਿਆ ਹੈ ਅਤੇ ਦੂਜੀ ਪਾਰਟੀ ਨੂੰ ਬਚਾਉਣ ਲਈ ਹੱਥਕੰਡੇ ਆਪਣਾਏ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਅਹਿਮ ਬਦਲਾਅ ਆਇਆ। ਉਨ੍ਹਾਂ ਕਿਹਾ ਕਿ ਪਿਛਲੇ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਭਾਰੀ ਦੌਲਤ ਇਕੱਠੀ ਕੀਤੇ ਅਤੇ ਵੱਡੇ-ਵੱਡੇ ਮਹਿਲ ਉਸਾਰੇ।
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਉੱਚੀਆਂ ਅਤੇ ਦਰਵਾਜ਼ੇ ਲੋਕਾਂ ਲਈ ਹਮੇਸ਼ਾਂ ਬੰਦ ਰਹਿੰਦੇ ਸਨ।” ਉਨ੍ਹਾਂ ਕਿਹਾ ਕਿ ਇਹ ਆਗੂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ ਅਤੇ ਆਖਰਕਾਰ ਜਨਤਾ ਨੇ ਇਹਨਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਅਤੇ ਉਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਕਦੇ ਵੀ ਸੂਬੇ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਚਰਚਾ ਕਰਦੀ ਹੈ ਪਰ ਦੂਜੀਆਂ ਪਾਰਟੀਆਂ ਸਿਰਫ਼ ਸੱਤਾ ਹੜੱਪਣ ਦੇ ਹੱਥਕੰਡੇ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਹੁਣ ਹੈਰਾਨ–ਪ੍ਰੇਸ਼ਾਨ ਹਨ ਕਿਉਂਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਅਤੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਚਿੰਤਤ ਹਨ।
ਸੂਬਾ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਕਿਹਾ ਕਿ “ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਲਗਭਗ 90 ਫੀਸਦ ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ “10 ਲੱਖ ਰੁਪਏ ਦਾ ਨਕਦ ਰਹਿਤ ਇਲਾਜ” ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ ਅਤੇ 1.65 ਲੱਖ ਲੋਕ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।
ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਯਕੀਨੀ ਬਣਾਈ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਰਦਾਤਾਵਾਂ ਦੇ ਪੈਸੇ ਦੀ ਵਰਤੋਂ ਸੁਚੱਜੇ ਢੰਗ ਨਾਲ ਜਨਤਕ ਭਲਾਈ ਲਈ ਕੀਤੀ ਜਾ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਤੋਂ ਉਲਟ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਦੌਲਤ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਪੰਜਾਬ ਦੀ ਤਰੱਕੀ ਨੂੰ ਲੀਹੋਂ ਉਤਾਰ ਦਿੱਤਾ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਸਮਝਦਾਰੀ ਨਾਲ ਲੋਕ-ਪੱਖੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਵੋਟ ਦਿੱਤੀ। ਉਨ੍ਹਾਂ ਕਿਹਾ ਕਿ ਉਹ ਅਕਾਲੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ, “ਲੋਕਾਂ ਨੇ ਵਾਰ-ਵਾਰ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਰੁਖ਼ ਕਾਰਨ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਆਪਣੇ ਸੰਬੋਧਨ ਵਿੱਚ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ।” ਉਨ੍ਹਾਂ ਅੱਗੇ ਕਿਹਾ, “ਭਗਵੰਤ ਸਿੰਘ ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ।”

ਮਨੀਸ਼ ਸਿਸੋਦੀਆ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਵੋਟਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਬਟਾਲਾ ਦੀ ਪਵਿੱਤਰ ਧਰਤੀ ‘ਤੇ ਆਉਣ’ ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਵੱਡੀ ਤਦਾਦ ਵਿੱਚ ਬਟਾਲਾ ਵਾਸੀਆਂ ਦੀ ਰੈਲੀ ਵਿੱਚ ਸ਼ਿਰਕਤ ਕਰਨ ਤੇ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਸਾਰੰਗਪ੍ਰੀਤ ਸਿੰਘ ਐੱਸ ਡੀ ਐਮ ਬਟਾਲਾ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਅੰਮਿ੍ਤ ਕਲਸੀ, ਤਰੁਨ ਕਲਸੀ, ਗੁਰਦੇਵ ਸਿੰਘ ਲੱਖਣਾ ਸਟੇਟ ਸੈਕਰੇਟਰੀ, ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ, ਚੇਅਰਮੈਨ ਯਸ਼ਪਾਲ ਚੌਹਾਨ, ਪਿਰੰਸ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਸਿਮਰਜੀਤ ਸਿੰਘ, ਚੇਅਰਪਰਸਨ ਸ੍ਰੀਮਤੀ ਕਰਮਜੀਤ ਕੌਰ, ਵਾਈਸ ਚੇਅਰਮੈਨ ਮਿੰਟੂ ਤੱਤਲਾ, ਚੇਅਰਮੈਨ ਚਰਨਜੀਤ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਲਾਇਨ ਰਾਜੀਵ ਵਿੱਗ, ਮਾਸਟਰ ਤਿਲਕ ਰਾਜ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ, ਜਗਜੀਤ ਸਿੰਘ ਪਿੰਟਾ, ਸਰਪੰਚ ਅਮਰੀਕ ਸਿੰਘ, ਮਨਜੀਤ ਸਿੰਘ ਬੁਮਰਾਹ,ਪਰਮਬੀਰ ਰਾਣਾ ਇੰਚਾਰਜ ਸ਼ੋਸਲ ਮੀਡੀਆ, ਟਰੱਸਟੀ ਸੰਨੀ ਮਸੀਹ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਹੈਪੀ ਸਰਪੰਚ,ਨਿਰਮਲ ਸਿੰਘ ਮੱਟੂ, ਇੰਦਰ ਰੰਧਾਵਾ, ਗੁਰਦੀਪ ਸਿੰਘ ਕਾਦੀਆਂ, ਗਗਨਦੀਪ ਸਿੰਘ,ਤੇਜਵੰਤ ਸਿੰਘ,ਰਾਜੀਵ ਸੈਣੀ,ਸੰਦੀਪ ਮਸੀਹ,ਗੌਰਵ ਠਾਕੁਰ,ਪਿੰਡਾਂ ਦੇ ਪੰਚ ਸਰਪੰਚ, ਵਾਰਡ ਇੰਚਾਰਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਪਾਰਟੀ ਦੇ ਵਲੰਟੀਅਰ, ਵਰਕਰ, ਆਗੂ ਅਤੇ ਵੱਡੀ ਗਿਣਤੀ ਵਿੱਚ ਬਟਾਲਾ ਹਲਕਾ ਵਾਸੀ ਮੌਜੂਦ ਸਨ।

error: copy content is like crime its probhihated