Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ ‘ਠੋਸ ਕਚਰਾ ਪ੍ਰਬੰਧਨ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ ‘ਠੋਸ ਕਚਰਾ ਪ੍ਰਬੰਧਨ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 17 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਠੋਸ ਕਚਰਾ ਪ੍ਰਬੰਧਨ (Solid Waste Management) ਵਿਸ਼ੇ ’ਤੇ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਗੜ੍ਹਦੀਵਾਲਾ ਤੋਂ ਮੈਡਮ ਤ੍ਰਿਪਤਾ ਦੇਵੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਘਰੇਲੂ ਅਤੇ ਸਮਾਜਿਕ ਪੱਧਰ ’ਤੇ ਕਚਰੇ ਦੀ ਠੀਕ ਤਰੀਕੇ ਨਾਲ ਛਟਾਈ, ਰੀਸਾਈਕਲਿੰਗ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਗਿੱਲੇ ਅਤੇ ਸੁੱਕੇ ਕਚਰੇ ਨੂੰ ਵੱਖਰਾ ਕਰਕੇ ਅਸੀਂ ਪ੍ਰਦੂਸ਼ਣ ਨੂੰ ਘਟਾ ਸਕਦੇ ਹਾਂ ਅਤੇ ਵਾਤਾਵਰਣ ਦੀ ਸੰਭਾਲ ਕਰ ਸਕਦੇ ਹਾਂ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਲੈਕਚਰ ਵਿਦਿਆਰਥੀਆਂ ਵਿੱਚ ਸਮਾਜਿਕ ਜਾਗਰੂਕਤਾ ਪੈਦਾ ਕਰਦੇ ਹਨ ਅਤੇ ਸਾਫ਼-ਸੁਥਰੇ ਸਮਾਜ ਦੀ ਨਿਰਮਾਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ। ਇਸ ਦੌਰਾਨ  ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਵੀ ਮੌਜੂਦ ਰਹੇ। ਕਾਲਜ ਦੇ ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਮੈਡਮ ਤ੍ਰਿਪਤਾ ਦੇਵੀ ਦਾ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਸਾਫ਼ ਰੱਖਣ ਅਤੇ ਠੋਸ ਕਚਰਾ ਪ੍ਰਬੰਧਨ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਸੰਕਲਪ ਲਿਆ।