Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 17 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਜ਼ਿਲ੍ਹੇ ‘ਚ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਪਿੰਡ ਰੜਾ ਵਿਖੇ ਗਾਈਡ ਬੰਨ੍ਹ ਦੀ ਉਸਾਰੀ ਲਈ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ

ਪਿੰਡ ਮੋਤਲਾ-ਮਹਿਤਾਬਪੁਰ ‘ਚ ਬਿਆਸ ਦਰਿਆ ਦੇ ਖੱਬੇ ਪਾਸੇ ਬੰਨ੍ਹ ਦੀ ਉਸਾਰੀ ਲਈ ਲੋੜੀਂਦੀ ਰਿਪੋਰਟ ਮੰਗੀ

ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ‘ਚ ਚੱਲ ਰਹੇ ਕਾਰਜਾਂ ਅਤੇ ਸਕੀਮਾਂ ਦੀ ਲਗਾਤਾਰ ਸਮੀਖਿਆ ਕਰਨ ਦੀ ਹਦਾਇਤ

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਾਰਜਾਂ ਦੀ ਲਗਾਤਾਰ ਸਮੀਖਿਆ ਕਰਦੇ ਰਹਿਣ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ  ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

          ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼ ਦੀ ਮੌਜੂਦਗੀ ਵਿਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦਿਆ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾ ਕੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2.60 ਲੱਖ ਕਾਰਡ ਬਣ ਚੁੱਕੇ ਹਨ ਅਤੇ ਰਹਿੰਦੇ ਪਰਿਵਾਰਾਂ ਦੇ ਵੀ ਕਾਰਡ ਜਲਦੀ ਬਣਨਗੇ ਕਿਉਂਕਿ ਇਸ ਕਾਰਜ ਲਈ ਲੋੜੀਂਦੀ ਗਿਣਤੀ ਵਿਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਲੱਗ ਰਹੇ ਕੈਂਪਾਂ ਦੀ ਪ੍ਰਕਿਰਿਆ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ।

          ਜ਼ਿਲ੍ਹੇ ‘ਚ ਸ਼ੁਰੂ ਹੋਵੇਗੀ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਤੋਂ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਇਹ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ ਜਿਸ ਲਈ ਗਿਣਤੀਕਾਰਾਂ ਨੂੰ ਸਮੁੱਚੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੋਬਾਇਲ ਫੋਨਾਂ ‘ਤੇ ਵਿਸ਼ੇਸ਼ ਐਪ ਰਾਹੀਂ ਮੁਕੰਮਲ ਹੋਵੇਗੀ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸਮੇਂ ਸਿਰ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਸੰਵੇਦਨਸ਼ੀਲ ਥਾਵਾਂ ਦਾ ਸਮੇਂ ਸਿਰ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਨੂੰ ਅਮਲੀ ਜਾਮਾਂ ਪਹਿਨਾਉਣ ਦੀ ਤਾਕੀਦ ਕੀਤੀ। ਡਿਪਟੀ ਕਮਿਸ਼ਨਰ ਨੇ ਟਾਂਡਾ ਦੇ ਪਿੰਡ ਰੜਾ ਵਿਖੇ ਗਾਈਡ ਬੰਨ੍ਹ ਬਣਾਉਣ ਦੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧ ਵਿਚ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਇਸੇ ਤਰ੍ਹਾਂ ਪਿੰਡ ਮੋਤਲਾ-ਮਹਿਤਾਬਪੁਰ ਵਿਖੇ ਦਰਿਆ ਬਿਆਸ ਦੇ ਖੱਬੇ ਪਾਸੇ ਨਵਾਂ ਬੰਨ੍ਹ ਬਣਾਉਣ ਲਈ ਅਲਾਈਨਮੈਂਟ ਅਤੇ ਹੋਰ ਗਤੀਵਿਧੀਆਂ ਲਈ ਸਬੰਧਨ ਐਸ.ਡੀ.ਐਮ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੇਰਾ ਘਰ ਮੇਰੇ ਨਾਮ, ਈਜ਼ੀ ਰਜਿਸਟ੍ਰੇਸ਼ਨ, ਬਕਾਇਆ ਇੰਤਕਾਲਾਂ, ਫ਼ਸਲਾਂ ਦੇ ਡਿਜੀਟਲ ਸਰਵੇਖਣ ਤੋਂ ਇਲਾਵਾ ਮਾਈਨਿੰਗ, ਜਲ ਸਪਲਾਈ, ਮਾਲ ਵਿਭਾਗ ਆਦਿ ਦੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ।

          ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

error: copy content is like crime its probhihated