Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ ‘ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾਬੂ

ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ ‘ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾਬੂ

ਹੁਸ਼ਿਆਰਪੁਰ, 18 ਅਪ੍ਰੈਲ (ਤਰਸੇਮ ਦੀਵਾਨਾ )

ਐੱਸਐੱਸਪੀ ਨੇ ਵਿਦੇਸ਼ੀ ਸਾਜ਼ਿਸ਼ ਦਾ ਕੀਤਾ ਦਾਅਵਾ

: ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਿੰਡ ਨੂਰਪੁਰ ਜੱਟਾਂ ਥਾਣਾ ਮਾਹਿਲਪੁਰ ਵਿਖੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਸ ਘਟਨਾ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਦੇਸ਼ ਵਿਰੋਧੀ ਅਨਸਰਾਂ ਅਤੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ ਨਾਲ ਜੁੜੇ ਹੋਏ ਹਨ |

ਘਟਨਾ ਦਾ ਵੇਰਵਾ ; –

ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 30-31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਪਿੰਡ ਨੂਰਪੁਰ ਜੱਟਾਂ ਵਿਖੇ ਨਹਿਰ ਦੇ ਕਿਨਾਰੇ ਬਣੇ ਇੱਕ ਕਮਰੇ ਦੀ ਛੱਤ ‘ਤੇ ਸਥਾਪਿਤ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੇ ਆਲੇ-ਦੁਆਲੇ ਲੱਗਿਆ ਸ਼ੀਸ਼ਾ ਤੋੜ ਕੇ ਬੁੱਤ ਦੀ ਬੇਅਦਬੀ ਕੀਤੀ ਗਈ ਸੀ।

ਪੁਲਿਸ ਦੀ ਕਾਰਵਾਈ ਅਤੇ ਜਾਂਚ :-

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਮਾਹਿਲਪੁਰ ਵਿਖੇ ਮੁਕੱਦਮਾ ਨੰਬਰ 66 ਦਰਜ ਕੀਤਾ ਗਿਆ ਸੀ। ਐਸ.ਐਸ.ਪੀ. ਦੇ ਨਿਰਦੇਸ਼ਾਂ ‘ਤੇ ਐਸ.ਪੀ. (ਡੀ) ਸ੍ਰੀਮਤੀ ਮਨਪ੍ਰੀਤ ਸੀਂਹਮਾਰ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਹਿਊਮਨ ਇੰਟੈਲੀਜੈਂਸ ਅਤੇ ਤਕਨੀਕੀ ਮਾਧਿਅਮਾਂ ਦੀ ਵਰਤੋਂ ਕਰਦਿਆਂ ਇਸ “ਬਲਾਈਂਡ ਕੇਸ” ਨੂੰ ਸੁਲਝਾਉਂਦੇ ਹੋਏ 3 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।

ਮੁੱਖ ਖੁਲਾਸੇ ਪੈਸੇ ਦੇ ਲਾਲਚ ‘ਚ ਕੀਤੀ ਵਾਰਦਾਤ :-

ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਕਬੂਲ ਕੀਤਾ ਹੈ ਕਿ ਇਹ ਵਾਰਦਾਤ ਵਿਦੇਸ਼ ਵਿੱਚ ਬੈਠੇ ਵਿਅਕਤੀ ਗੁਰਪਤਵੰਤ ਸਿੰਘ ਪੰਨੂ ਐੱਸਐਫਜੇ ਦੇ ਕਹਿਣ ‘ਤੇ ਕੀਤੀ ਗਈ ਸੀ। ਪੁਲਿਸ ਅਨੁਸਾਰ ਕਥਿਤ ਦੋਸ਼ੀਆਂ ਨੂੰ ਇਸ ਘਿਨਾਉਣੀ ਹਰਕਤ ਲਈ ਪੈਸੇ ਦਾ ਲਾਲਚ ਦਿੱਤਾ ਗਿਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਆਲਟੋ ਕੇ-10 ਗੱਡੀ ਦੀ ਵਰਤੋਂ ਕੀਤੀ ਗਈ ਸੀ। ਐੱਸਐੱਸਪੀ ਹੁਸ਼ਿਆਰਪੁਰ ਦਾ ਕਹਿਣਾ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਜੋ ਸਮਾਜਿਕ ਭਾਈਚਾਰੇ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੁਲਿਸ ਨੇ ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਰਕਿਰਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਾੜੀਆਂ ਕਲਾਂ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਉਮਰ 26 ਸਾਲ, ਬਬਨਦੀਪ ਸਿੰਘ ਉਮਰ 22 ਸਾਲ ਪੁੱਤਰ ਰਵਿੰਦਰ ਸਿੰਘ ਵਾਸੀ ਰੰਧਾਵਾ ਰੋਡ ਨੇੜੇ ਵੜੈਚ ਡੇਅਰੀ ਰਣਜੀਤ ਨਗਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਸਾਹਿਲਪ੍ਰੀਤ ਸਿੰਘ ਪੁੱਤਰ ਤਲਵਿੰਦਰ ਸਿੰਘ ਵਾਸੀ ਘਤੋੜ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਉਮਰ 22 ਸਾਲ ਦੱਸੇ ਗਏ ਹਨ ਜਿਨਾਂ ਨੂੰ ਪੁਲਿਸ ਕਾਨਫਰੰਸ ਵਿੱਚ ਪੇਸ਼ ਕੀਤਾ ਗਿਆ |
ਫੋਟੋ ਅਜਮੇਰ ਦੀਵਾਨਾ