Prime Punjab Times

Latest news
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ(ਪ੍ਰਾਈਮ ਪੰਜਾਬ ਟਾਈਮਜ) 

ਵਿਦੇਸ਼ੀ ਗੈਂਗਸਟਰਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਕੀਤੇ ਦੋਸ਼ੀਆਂ ਵਿਚੋਂ ਇੱਕ ਬਟਾਲਾ ਵਿਖੇ ਪੁਲਿਸ ਪਾਰਟੀ ’ਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਵੀ ਹੈ ਸ਼ਾਮਲ : ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ  ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ  ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ  ਹੈ।

error: copy content is like crime its probhihated