Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ

ਹੁਸ਼ਿਆਰਪੁਰ, 21 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 
: ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੇ ਤਹਿਤ 16 ਅਪ੍ਰੈਲ ਨੂੰ ਬਲਾਕ ਟਾਂਡਾ ਅਤੇ 20 ਅਪ੍ਰੈਲ ਨੂੰ ਬਲਾਕ ਹਾਜੀਪੁਰ ਵਿੱਚ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ।
ਇਹ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਕੀਤੀ ਗਈ। ਇਸ ਦੌਰਾਨ ਡੀਏਵੀ ਸਕੂਲ ਉੜਮੁੜ ਟਾਂਡਾ, ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ, ਪਰਲ ਇੰਟਰਨੈਸ਼ਨਲ ਸਕੂਲ ਹਾਜੀਪੁਰ ਅਤੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਹਾਜੀਪੁਰ ਦੀਆਂ ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ।
ਜਾਂਚ ਦੌਰਾਨ ਕਈ ਬੱਸਾਂ ਵਿੱਚ ਗੰਭੀਰ ਖਾਮੀਆਂ ਪਾਈਆਂ ਗਈਆਂ, ਜਿਵੇਂ ਕਿ ਮਿਆਦ ਪੂਰੀ ਕਰ ਚੁੱਕੀ ਫਸਟ ਐਡ ਕਿੱਟ, ਲੇਡੀ ਅਟੈਂਡੈਂਟ ਦੀ ਗੈਰ-ਹਾਜ਼ਰੀ, ਬਿਨਾਂ ਪਾਸਿੰਗ ਦੇ ਵਾਹਨ, ਸਪੀਡ ਗਵਰਨਰ ਦਾ ਨਾ ਹੋਣਾ, ਐਮਰਜੈਂਸੀ ਐਗਜ਼ਿਟ ਦੀ ਕਮੀ, ਅੱਗ ਬੁਝਾਉਣ ਵਾਲੇ ਯੰਤਰ ਦੀ ਗੈਰ-ਹਾਜ਼ਰੀ, ਸੀਸੀਟੀਵੀ ਕੈਮਰਿਆਂ ਦੀ ਕਮੀ, ਬੈਠਣ ਦੀ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਬੀਮੇ ਦੀ ਕਮੀ ਵਰਗੀਆਂ ਅਣਨਿਯਮਿਤਤਾਵਾਂ ਸ਼ਾਮਲ ਸਨ।
       ਬਲਾਕ ਟਾਂਡਾ ਵਿੱਚ ਕੁੱਲ 31 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ‘ਤੇ 9 ਬੱਸਾਂ ਦੇ ਚਾਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰੰਜੀਤ ਕੌਰ (ਸੋਸ਼ਲ ਵਰਕਰ), ਜਸਵਿੰਦਰ ਸਿੰਘ (ਕੇਸ ਵਰਕਰ), ਸਿੱਖਿਆ ਵਿਭਾਗ ਤੋਂ ਸੰਦੀਪ ਸਿੰਘ ਅਤੇ ਪੁਲਿਸ ਵਿਭਾਗ ਤੋਂ ਕੁਲਵੰਤ ਸਿੰਘ ਏਐਸਆਈ ਅਤੇ ਦਰਸ਼ਨ ਸਿੰਘ ਏਐਸਆਈ ਮੌਜੂਦ ਰਹੇ।
ਇਸੇ ਤਰ੍ਹਾਂ ਬਲਾਕ ਹਾਜੀਪੁਰ ਵਿੱਚ ਕੁੱਲ 18 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਅਤੇ 3 ਬੱਸਾਂ ਦੇ ਚਾਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਰੰਜੀਤ ਕੌਰ, ਜਸਵਿੰਦਰ ਸਿੰਘ, ਪੁਲਿਸ ਵਿਭਾਗ ਤੋਂ ਅਨੂ ਬਡਿਆਲ ਲੇਡੀ ਕਾਂਸਟੇਬਲ, ਸਿੱਖਿਆ ਵਿਭਾਗ ਤੋਂ ਜਗਦੀਸ਼ ਸਿੰਘ ਹੈੱਡਮਾਸਟਰ ਅਤੇ ਰੀਜਨਲ ਟ੍ਰਾਂਸਪੋਰਟ ਅਥਾਰਟੀ ਤੋਂ ਅਭਿਨੇਸ਼ ਕੁਮਾਰ ਸਮੇਤ ਪੂਰੀ ਟੀਮ ਹਾਜ਼ਰ ਰਹੀ।
ਜਾਂਚ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕਤਾ ਵੀ ਫੈਲਾਈ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਪਾਲਿਸੀ ਦੇ ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ ਬੱਸਾਂ ਵਿੱਚ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਲਗਾਤਾਰ ਜਾਰੀ ਰਹੇਗੀ।
ਟਾਸਕ ਫੋਰਸ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਕਿ ਬੱਸ ਚਾਲਕਾਂ ਦਾ ਸਮੇਂ-ਸਮੇਂ ਤੇ ਮੈਡੀਕਲ ਚੈੱਕਅਪ ਕਰਵਾਇਆ ਜਾਵੇ, ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ, ਅਤੇ ਛੋਟੇ ਬੱਚਿਆਂ ਨੂੰ ਬੱਸ ਵਿੱਚ ਚੜ੍ਹਾਉਣ-ਉਤਾਰਣ ਸਮੇਂ ਖਾਸ ਸੁਰੱਖਿਆ ਯਕੀਨੀ ਬਣਾਈ ਜਾਵੇ। ਨਾਲ ਹੀ ਜਿਨ੍ਹਾਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਹਨ, ਉਹਨਾਂ ਨੂੰ ਤੁਰੰਤ ਦੂਰ ਕਰਨ ਦੇ ਹੁਕਮ ਵੀ ਦਿੱਤੇ ਗਏ।