Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸੰਗੀਤ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਸੰਗੀਤ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ98) ਹੇਠ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਸੰਗੀਤ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਨੇ “ਭਾਰਤੀ ਪਰੰਪਰਾਵਾਂ ਵਿੱਚ ਅਧਿਆਤਮਿਕਤਾ ਅਤੇ ਸੰਗੀਤ” ਵਿਸ਼ੇ ਉੱਪਰ ਬੋਲਦਿਆਂ ਕਿਹਾ ਕਿ ਸੰਗੀਤ ਅਤੇ ਅਧਿਆਤਮਕਤਾ ਦਾ ਸੰਬੰਧ ਅਟੁੱਟ ਹੈ। ਵੈਦਿਕ ਸੰਸਕ੍ਰਿਤੀ ਅਧੀਨ ਬ੍ਰਹਮਣ ਗ੍ਰੰਥ, ਉਪਨਿਸ਼ਦ, ਪੌਰਾਣਿਕ ਕਾਲ, ਸਿੱਖਿਆ ਸ਼ਾਸ਼ਤਰ, ਮਹਾਂਕਾਵਿ, ਬੁੱਧ ਧਰਮ, ਜੈਨ ਧਰਮ, ਵੈਸ਼ਨਵ ਪ੍ਰੰਪਰਾ ਅਤੇ ਮੱਧਕਾਲ ਵਿੱਚ ਭਗਤੀ ਪਰੰਪਰਾ ਅਨੁਸਾਰ ਸਿੱਖ ਗੁਰੂ ਸਾਹਿਬਾਨ, ਸੂਫ਼ੀ, ਸੰਤ, ਭਗਤ ਆਦਿ ਦਾ ਜ਼ਿਕਰ ਕਰਦਿਆਂ ਕੁੱਝ ਸੰਗੀਤਕ ਗ੍ਰੰਥ ਜਿਵੇਂ ਨਾਟਿਯ ਸ਼ਾਸ਼ਤਰ, ਬ੍ਰਹਿਦੇਸ਼ੀ ਗ੍ਰੰਥ, ਸੰਗੀਤ ਮੁਰੰਮਤ, ਗੀਤ ਗੋਬਿੰਦ ਗ੍ਰੰਥ, ਸੰਗੀਤ ਰਤਨਾਕਰ ਗ੍ਰੰਥ, ਸੰਗੀਤ ਪਾਰਿਜਾਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਹਵਾਲੇ ਦੇ ਕੇ ਸੰਗੀਤ ਅਤੇ ਅਧਿਆਤਮਕਤਾ ਦੇ ਸੰਬੰਧਾਂ ਉੱਪਰ ਰੌਸ਼ਨੀ ਪਾਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ।