Prime Punjab Times

Latest news
*ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ
ADVERTISEMENT
You are currently viewing ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ

ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 22 ਅਪ੍ਰੈਲ(ਪ੍ਰਾਈਮ ਪੰਜਾਬ ਟਾਈਮਜ) 

ਦੁਰਲੱਭ ਹੱਥ ਲਿਖਤ ਮੌਜੂਦ ਹੋਣ ‘ਤੇ ਵੱਟਸਐਪ ਨੰਬਰ 98158-25999 ‘ਤੇ ਸਾਂਝੀ ਕੀਤੀ ਜਾ ਸਕਦੀ ਹੈ ਜਾਣਕਾਰੀ

: ਭਾਰਤ ਸਰਕਾਰ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ‘ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ (ਮੈਨੂਸਕ੍ਰਿਪਟਸ) ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਤੇ ਖਰੜੇ ਆਦਿ ਨੂੰ ਸਾਂਭਣ ਦਾ ਮਹੱਤਵਪੂਰਨ ਕਾਰਜ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਤਹਿਤ ਇਹ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ਗਿਆਨ ਭਾਰਤਮ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ। ਇਸ ਕਾਰਜ ਲਈ ਜ਼ਿਲ੍ਹੇ ਵਿਚ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਰਵੇ ਟੀਮਾਂ ਵੱਲੋਂ ਇਹ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਇਸ ਮਿਸ਼ਨ ਦੇ ਨੋਡਲ ਅਫਸਰ ਹੋਣਗੇ।

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾਂ ਕਿਸੇ ਸੰਸਥਾ, ਲਾਇਬ੍ਰੇਰੀ, ਸ੍ਰੀ ਗੁਰਦੁਆਰਾ ਸਾਹਿਬ, ਮੰਦਿਰ, ਡੇਰਾ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਜ਼ਿਲ੍ਹਾ ਖੋਜ ਅਫ਼ਸਰ ਜਸਵੰਤ ਰਾਏ ਦੇ ਵੱਟਸਐਪ ਨੰਬਰ 98158-25999 ਤੇ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਮਿਸ਼ਨ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਮਿਸ਼ਨ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

error: copy content is like crime its probhihated